ਦਸਵੀਂ ਤੇ ਬਾਰ੍ਹਵੀਂ ਦੀ ਮਾਰਚ 2018 ਪ੍ਰੀਖਿਆ ਦੇ ਸ਼ਡਿਊਲ ਜਾਰੀ

ਖ਼ਬਰਾਂ, ਪੰਜਾਬ

ਐਸ.ਏ.ਐਸ. ਨਗਰ 27 ਦਸੰਬਰ (ਸੁਖਦੀਪ ਸਿੰਘ ਸੋਈ) : ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ (ਸਮੇਤ ਓਪਨ ਸਕੂਲ) ਮਾਰਚ 2018 'ਚ ਜਿਹੜੇ ਉਮੀਦਵਾਰਾਂ ਨੇ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ/ ਕਾਰਗੁਜ਼ਾਰੀ ਵਧਾਉਣ ਲਈ ਕੈਟਾਗਰੀ ਅਧੀਨ ਅਪੀਅਰ ਹੋਣਾ ਹੈ ਉਨ੍ਹਾਂ ਉਮੀਦਵਾਰਾਂ ਲਈ ਆਨ -ਲਾਈਨ ਪ੍ਰੀਖਿਆ ਫਾਰਮ, ਪ੍ਰੀਖਿਆ ਫੀਸ ਅਤੇ ਫੀਸ ਭਰਨ ਦੀ ਆਖਰੀ ਮਿਤੀ ਦਾ ਸ਼ਡਿਊਲ ਬੋਰਡ ਵਲੋਂ ਜਾਰੀ ਕਰ ਦਿਤਾ ਗਿਆ ਹੈ।

ਦਸਵੀਂ ਦੀ ਪ੍ਰੀਖਿਆ (ਸਮੇਤ ਓਪਨ ਸਕੂਲ) ਮਾਰਚ 2018 'ਚ ਜਿਹੜੇ ਉਮੀਦਵਾਰਾਂ ਨੇ ਰੀ-ਅਪੀਅਰ/ਵਾਧੂ ਵਿਸ਼ਾ ਲਈ ਕੈਟਾਗਰੀ ਅਧੀਨ ਅਪੀਅਰ ਹੋਣਾ ਹੈ ਉਨ੍ਹਾਂ ਉਮੀਦਵਾਰਾਂ ਲਈ ਪ੍ਰੀਖਿਆ ਫੀਸ 1050/- ਰੁਪਏ ਅਤੇ ਦਸਵੀਂ ਵਿਚ ਕਾਰਗੁਜ਼ਾਰੀ ਵਧਾਉਣ ਲਈ 1650/- ਰੁਪਏ ਫੀਸ ਬੋਰਡ ਵਲੋਂ ਨਿਰਧਾਰਿਤ ਕੀਤੀ ਗਈ ਹੈ ਬਾਰ੍ਹਵੀਂ ਦੀ ਪ੍ਰੀਖਿਆ (ਸਮੇਤ ਓਪਨ ਸਕੂਲ) ਮਾਰਚ 2018 'ਚ ਜਿਹੜੇ ਉਮੀਦਵਾਰਾਂ ਨੇ ਕੰਪਾਰਟਮੈਂਟ/ਵਾਧੂ ਵਿਸ਼ਾ ਲਈ ਕੈਟਾਗਰੀ ਅਧੀਨ ਅਪੀਅਰ ਹੋਣਾ ਹੈ ਉਨ੍ਹਾਂ ਉਮੀਦਵਾਰਾਂ ਲਈ ਪ੍ਰੀਖਿਆ ਫੀਸ 1350/- ਰੁਪਏ ਅਤੇ ਬਾਰ੍ਹਵੀਂ ਵਿੱਚ ਕਾਰਗੁਜ਼ਾਰੀ ਵਧਾਉਣ ਲਈ 1950/- ਰੁਪਏ ਫੀਸ ਬੋਰਡ ਵੱਲੋਂ ਨਿਰਧਾਰਿਤ ਕੀਤੀ ਗਈ ਹੈ।

ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ (ਸਮੇਤ ਓਪਨ ਸਕੂਲ) ਮਾਰਚ 2018 ਦੇ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਬਿਨਾ ਲੇਟ ਫੀਸ ਅੰਤਿਮ ਮਿਤੀ 10-01-2018 ਹੋਵੇਗੀ। ਫੀਸ ਬੈਂਕ 'ਚ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 15-01-2018 ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 19-01-2018 ਬੋਰਡ ਵੱਲੋਂ ਨਿਰਧਾਰਿਤ ਕੀਤੀ ਗਈ ਹੈ ਬੁਲਾਰੇ ਨੇ ਦੱਸਿਆ ਕਿ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ (ਸਮੇਤ ਓਪਨ ਸਕੂਲ) ਮਾਰਚ 2018 ਦੇ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਲੇਟ ਫੀਸ 1000/- ਰੁਪਏ ਨਾਲ ਅੰਤਿਮ ਮਿਤੀ 17-01-2018 ਹੋਵੇਗੀ ਫੀਸ ਬੈਂਕ 'ਚ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 22-01-2018 ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 25-01-2018 ਬੋਰਡ ਵਲੋਂ ਨਿਰਧਾਰਿਤ ਕੀਤੀ ਗਈ ਹੈ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ (ਸਮੇਤ ਓਪਨ ਸਕੂਲ) ਮਾਰਚ 2018 ਦੇ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਲੇਟ ਫੀਸ 2000/- ਰੁਪਏ ਨਾਲ ਅੰਤਿਮ ਮਿਤੀ 24-01-2018 ਹੋਵੇਗੀ ਫੀਸ ਬੈਂਕ 'ਚ ਜਮ੍ਹਾਂ ਕਰਵਾਉਣ ਦੀ ਅੰਤਮ ਮਿਤੀ 29-01-2018 ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਮ ਮਿਤੀ 02-02-2018 ਬੋਰਡ ਵਲੋਂ ਨਿਰਧਾਰਿਤ ਕੀਤੀ ਗਈ ਹੈ।

ਬੁਲਾਰੇ ਨੇ ਦਸਿਆ ਕਿ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ (ਸਮੇਤ ਓਪਨ ਸਕੂਲ) ਮਾਰਚ 2018 ਦੇ ਬਿਨਾ ਲੇਟ ਫੀਸ ਅਤੇ ਲੇਟ ਫੀਸ ਵਾਲੇ ਪ੍ਰੀਖਿਆ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਖੇਤਰੀ ਦਫਤਰਾਂ ਵਿੱਚ ਬਿਨੇਕਾਰਾਂ ਵੱਲੋਂ ਜਮਾਂ ਕਰਵਾਏ ਜਾਣਗੇ ਫੀਸ ਜਮ੍ਹਾਂ ਕਰਵਾਉਣ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰੀਖਿਆ ਫੀਸ ਪੰਜਾਬ ਨੈਸ਼ਨਲ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਵਿਖੇ ਚਲਾਨ ਰਾਹੀਂ ਜਮ੍ਹਾਂ ਕਰਵਾਈ ਜਾਵੇਗੀ। ਪ੍ਰੀਖਿਆ ਸਬੰਧੀ ਰੋਲ ਨੰਬਰ ਕੇਵਲ ਬੋਰਡ ਦੀ ਵੈਬਸਾਈਟ 'ਤੇ ਹੀ ਉਪਲੱਬਧ ਕਰਵਾਏ ਜਾਣਗੇ ਅਤੇ ਬੋਰਡ ਵਲੋਂ ਡਾਕ ਰਾਹੀਂ ਕੋਈ ਰੋਲ ਨੰਬਰ ਨਹੀਂ ਭੇਜਿਆ ਜਾਵੇਗਾ। ਆਨ-ਲਾਈਨ ਪ੍ਰੀਖਿਆ ਫਾਰਮ ਭਰਨ ਤੋਂ ਪਹਿਲਾਂ ਉਮੀਦਵਾਰ ਬੋਰਡ ਦੀ ਵੈਬਸਾਈਟ 'ਤੇ ਉਪਲੱਭਧ ਪ੍ਰਾਸਪੈਕਟ ਨੂੰ ਚੰਗੀ ਤਰ੍ਹਾਂ ਪੜ੍ਹ ਲੈਣ।