ਦੀਨਾਨਗਰ, ਗੁਰਦਾਸਪੁਰ ਅਤੇ ਫ਼ਤਿਹਗੜ੍ਹ ਚੂੜੀਆਂ ਤੋਂ ਕਾਂਗਰਸੀ ਉਮੀਦਵਾਰ ਜੇਤੂ ਕਰਾਰ

ਖ਼ਬਰਾਂ, ਪੰਜਾਬ

ਗੁਰਦਾਸਪੁਰ - ਨਗਰ ਕੌਂਸਲ ਜ਼ਿਮਨੀ ਚੋਣਾਂ ਵਿਚ ਕਾਂਗਰਸ ਨੇ ਬਾਜੀ ਮਾਰਦੇ ਹੋਏ ਵੱਡੀ ਲੀਡ ਨਾਲ ਜਿੱਤਾਂ ਹਾਸਲ ਕੀਤੀਆਂ ਹਨ। ਦੀਨਾਨਗਰ ਤੋਂ ਕਾਂਗਰਸੀ ਉਮੀਦਵਾਰ ਆਸ਼ਾ ਰਾਣੀ 469 ਵੋਟਾਂ ਲੈ ਕੇ ਜੇਤੂ ਰਹੀ। ਜਦੋਂ ਕਿ ਬੀ.ਜੇ.ਪੀ.ਦੀ ਉਮੀਦਵਾਰ ਕਿਰਨਾ ਦੇਵੀ 329 ਵੋਟਾਂ ਲੈ ਕੇ ਪਿੱਛੇ ਰਹੀ। 

ਇਸੇ ਤਰਾਂ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸ੍ਰੀਮਤੀ ਸੁਨੀਤਾ 1062 ਵੋਟਾਂ 'ਤੇ ਕਾਬਜ਼ ਰਹੀ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਪ੍ਰੀਤ ਕੌਰ ਮਹਿਜ਼ 422 ਵੋਟਾਂ ਹੀ ਲੈ ਸਕੀ। ਇਸੇ ਤਰਾਂ ਫ਼ਤਿਹਗੜ੍ਹ ਚੂੜੀਆਂ ਦੀ ਵਾਰਡ ਨੰਬਰ 1 ਤੋਂ ਕਾਂਗਰਸੀ ਉਮੀਦਵਾਰ ਮਨਦੀਪ ਕੌਰ 530 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦੀ ਉਮੀਦਵਾਰ ਸ਼ਰਨਜੀਤ ਕੌਰ ਨੇ 214 ਵੋਟਾਂ ਪ੍ਰਾਪਤ ਕੀਤੀਆ।