ਅੰਮ੍ਰਿਤਸਰ: ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਅਲੌਕਿਕ ਨਜ਼ਾਰਾ ਵੇਖਣ ਲਈ ਮਿਲਿਆ। ਦੂਰ-ਦੂਰ ਤੋਂ ਆਏ ਸ਼ਰਧਾਲੂਆਂ ਨੇ ਇਸ ਪਵਿੱਤਰ ਦਿਹਾੜੇ 'ਤੇ ਲੰਮੀਆਂ ਲਾਈਨਾਂ 'ਚ ਖੜੇ ਹੋ ਕੇ ਗੁਰੂ ਘਰ 'ਚ ਨਤਮਸਤਕ ਹੋ ਕੇ ਮੱਥਾ ਟੇਕਿਆ ਤੇ ਗੁਰੂ ਘਰ ਤੋਂ ਆਸ਼ੀਰਵਾਦ ਲੈ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਸ਼ਰਧਾਲੂਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਇਸ ਅਲੌਕਿਕ ਦ੍ਰਿਸ਼ ਨੂੰ ਦੇਖ ਕੇ ਆਪਣੇ ਆਪ ਨੂੰ ਖੁਸ਼ਨਸੀਬ ਮੰਨਦੇ ਹਨ। ਸ੍ਰੀ ਹਰਿਮੰਦਰ ਸਾਹਿਬ ਦੀ ਦੇ ਇਸ ਅਲੌਕਿਕ ਨਜ਼ਾਰੇ ਨੂੰ ਦੇਖਣ ਦੇਸ਼ਾਂ-ਵਿਦੇਸ਼ਾਂ ਤੋਂ ਸ਼ਰਧਾਲੂ ਇਥੇ ਪਹੁੰਚਦੇ ਹਨ।
ਰਾਤ ਦੇ ਸਮੇਂ ਸਵਰਣ ਮੰਦਰ ਦੇ ਉਪਰ ਪਟਾਕਿਆਂ ਦੀ ਦਸਤਕ ਇੱਕ ਅਨੌਖਾ ਨਜ਼ਾਰਾ ਪੇਸ਼ ਕਰ ਰਹੀ ਸੀ। ਸ੍ਰੀ ਹਰਿਮੰਦਰ ਸਾਹਿਬ 'ਚ ਮੌਜੂਦ ਹਰ ਵਿਅਕਤੀ ਗੁਰੂ ਘਰ ਦੇ ਅਲੌਕਿਕ ਨਜ਼ਾਰਿਆਂ ਨੂੰ ਦੇਖ ਕੇ ਤੇ ਗੁਰੂ ਕੋਲੋਂ ਖੁਸ਼ੀਆਂ ਪ੍ਰਾਪਤ ਕਰਕੇ ਖੁਦ ਨੂੰ ਖੁਸ਼ਨਸੀਬ ਦੱਸ ਰਿਹਾ ਸੀ।