ਗੈਂਗਸਟਰਾਂ ਨੂੰ ਪਨਾਹ ਦੇਣ ਦੇ ਮਾਮਲੇ 'ਚ ਪਿੰਡ ਬੁੱਟਰ ਕਲਾਂ ਦੇ ਸਰਪੰਚ ਨੂੰ ਕੀਤਾ ਗ੍ਰਿਫਤਾਰ

ਖ਼ਬਰਾਂ, ਪੰਜਾਬ

ਮੋਗਾ- ਪੰਜਾਬ ਪੁਲਿਸ ਨੂੰ ਵੱਖ-ਵੱਖ ਕੇਸਾਂ 'ਚ ਲੋੜੀਂਦੇ ਗੈਂਗਸਟਰਾਂ ਨੂੰ ਪਨਾਹ ਦੇਣ ਦੇ ਮਾਮਲੇ 'ਚ ਨਾਮਜ਼ਦ ਪਿੰਡ ਬੁੱਟਰ ਕਲਾਂ ਦੇ ਮੌਜੂਦਾ ਅਕਾਲੀ ਸਰਪੰਚ ਜਸਵਿੰਦਰ ਸਿੰਘ ਸ਼ਿੰਦਰ ਨੂੰ ਸਪੈਸ਼ਲ ਸੈੱਲ ਮੋਗਾ ਦੇ ਇੰਚਾਰਜ ਕਿੱਕਰ ਸਿੰਘ ਅਤੇ ਸਬ-ਇੰਸਪੈਕਟਰ ਇਕਬਾਲ ਹੁਸੈਨ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਰਾਜੂ ਵਾਲਾ ਪੁਲ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਸ਼ੀ ਦਾ ਰਿਮਾਂਡ ਖਤਮ ਹੋਣ ਉਪਰੰਤ ਅੱਜ ਉਸ ਨੂੰ ਨਿਹਾਲ ਸਿੰਘ ਵਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੁਡੀਸ਼ੀਅਲ ਭੇਜ ਦਿੱਤਾ ਹੈ।