ਗਿੱਲ ਕਮਿਸ਼ਨ ਦੀ ਪੰਜਵੀਂ ਅੰਤ੍ਰਿਮ ਰੀਪੋਰਟ 'ਚ 41 ਝੂਠੇ ਕੇਸਾਂ ਦੀ ਸ਼ਨਾਖ਼ਤ

ਖ਼ਬਰਾਂ, ਪੰਜਾਬ

ਚੰਡੀਗੜ੍ਹ, 6 ਫ਼ਰਵਰੀ (ਸਸਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼ ਕੀਤੀ ਅਪਣੀ ਪੰਜਵੀਂ ਅੰਤ੍ਰਿਮ ਰਿਪੋਰਟ ਵਿਚ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਨੇ 41 ਮਾਮਲਿਆਂ ਵਿਚ ਐਫ.ਆਈ.ਆਰ. ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਦੇ ਨਾਲ ਇਨ੍ਹਾਂ ਕੇਸਾਂ ਦੀ ਗਿਣਤੀ 258 ਹੋ ਗਈ ਹੈ। ਇਸ ਰਿਪੋਰਟ ਵਿਚ ਐਫ਼.ਆਈ.ਆਰ. ਰੱਦ ਕਰਨ ਦੀ ਜਿਨ੍ਹਾਂ ਮਾਮਲਿਆਂ ਵਿਚ ਸਿਫ਼ਾਰਸ਼ ਕੀਤੀ ਗਈ ਹੈ, ਉਨ੍ਹਾਂ ਮਾਮਲਿਆਂ ਵਿਚ ਵਿਜੇ ਸਿਆਲ, ਸਬ-ਡਵੀਜ਼ਨ ਮੈਜਿਸਟ੍ਰੇਟ ਗੁਰਦਾਸਪੁਰ ਅਤੇ ਸਿੱਖ ਧਰਮ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਦੇ ਕੇਸ ਵੀ ਸ਼ਾਮਲ ਹਨ। ਇਨ੍ਹਾਂ ਦੋਹਾਂ ਕੇਸਾਂ ਨੂੰ ਕਮਿਸ਼ਨ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਨ ਲਈ ਬਦਲਾਖੋਰੀ ਵਜੋਂ ਦਰਜ ਕੀਤੇ ਦਸਿਆ ਹੈ।