ਹਰ ਸਾਲ ਪੰਜ ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਬਣਾਇਆ ਟੀਚਾ: ਮਨਪ੍ਰੀਤ ਸਿੰਘ ਬਾਦਲ

ਖ਼ਬਰਾਂ, ਪੰਜਾਬ

ਰਾਮਪੁਰਾ ਫੂਲ, 23  ਦਸੰਬਰ (ਕੁਲਜੀਤ ਸਿੰਘ ਢੀਗਰਾ): ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸਰਕਾਰ ਦਾ ਟੀਚਾ ਹੈ ਕਿ ਹਰ ਸਾਲ ਪੰਜ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿਤਾ ਜਾਵੇ। ਜੇਕਰ ਉਨ੍ਹਾਂ ਦੀ ਸਰਕਾਰ ਪੰਜ ਸਾਲਾਂ ਵਿਚ ਪੰਝੀ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੀ ਹੈ ਤਾਂ ਹੀ ਉਹ ਸਫ਼ਲ ਸਰਕਾਰ ਕਹਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਭਾਰਤੀਆ ਮਾਡਲ ਸਕੂਲ ਵਿਖੇ ਹੋ ਰਹੇ ਸਾਲਾਨਾ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਹਟਾਇਆ ਨਹੀਂ ਜਾਵੇਗਾ ਤੇ ਬਠਿੰਡਾ ਥਰਮਲ ਪਲਾਂਟ ਵਿਖੇ ਕੰਮ ਕਰਦੇ ਕੱਚੇ ਕਰਮਚਾਰੀਆਂ ਨੂੰ ਵੀ ਬਠਿੰਡਾ ਜ਼ਿਲ੍ਹੇ ਵਿਚ ਹੀ ਹੋਰ ਵਿਭਾਗਾਂ 'ਚ ਨੌਕਰੀ ਦਿਤੀ ਜਾਵੇਗੀ।