ਜੁਲਾਈ 2017 ਤੋਂ 750 ਰੁਪਏ ਦੇ ਹਿਸਾਬ ਨਾਲ ਮਿਲੇਗੀ ਪੈਨਸ਼ਨ ਦੀ ਰਾਸ਼ੀ : ਰਜ਼ੀਆ ਸੁਲਤਾਨਾ

ਖ਼ਬਰਾਂ, ਪੰਜਾਬ

ਸੰਗਰੂਰ, 8 ਜਨਵਰੀ (ਗੁਰਦਰਸ਼ਨ ਸਿੰਘ ਸਿੱਧੂ/ਪਰਮਜੀਤ ਸਿੰਘ ਲੱਡਾ) : ਪੰਜਾਬ ਦੇ ਰਾਜ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ 'ਚ ਚਲ ਰਹੇ ਵਿਕਾਸ ਕਾਰਜਾਂ ਅਤੇ ਵੱਖ-ਵੱਖ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦਸਿਆ ਕਿ ਸੂਬਾ ਸਰਕਾਰ ਵਲੋਂ ਜੁਲਾਈ 2017 ਤੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਆਦਿ ਸੂਬੇ ਦੇ ਲਾਭਪਾਤਰੀਆਂ ਨੂੰ 750 ਦੀ ਰਾਸ਼ੀ ਦੇ ਹਿਸਾਬ ਨਾਲ ਮਿਲੇਗੀ। ਉਨ੍ਹਾਂ ਦੋਹਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਉਂਦੇ ਮਾਰਚ ਮਹੀਨੇ ਤਕ ਚਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ, ਤਾਂ ਜੋ ਸਰਕਾਰ ਵਲੋਂ ਆਏ ਫ਼ੰਡਜ਼ ਦੀ ਸਹੀ ਵਰਤੋਂ ਹੋ ਸਕੇ।