ਕੈਪਟਨ ਅਮਰਿੰਦਰ ਤੋਂ ਬਾਅਦ ਹੁਣ ਧਰਮਸੋਤ ਨੇ ਦਿੱਤਾ ਮੋਦੀ ਨੂੰ ਜਵਾਬ

ਖ਼ਬਰਾਂ, ਪੰਜਾਬ

ਨਾਭਾ (ਸੁਖਚੈਨ ਸਿੰਘ ਲੁਬਾਣਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ 'ਤੇ ਦਿੱਤੇ ਬਿਆਨ ਕਾਰਨ ਸੂਬੇ ਵਿੱਚ ਸਿਆਸਤ ਗਰਮਾ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਇੱਕ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ 'ਤੇ ਤਿੱਖੀ ਟਿੱਪਣੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਆਜ਼ਾਦ ਫ਼ੌਜੀ ਦੱਸਿਆ ਗਿਆ ਸੀ ਅਤੇ ਇਹ ਵੀ ਕਿਹਾ ਸੀ ਕਿ ਉਹ ਖੁਦ ਹੀ ਕਾਂਗਰਸ ਪਾਰਟੀ ਨੂੰ ਪਸੰਦ ਨਹੀਂ ਕਰਦੇ ਤੇ ਪੰਜਾਬ ਕਾਂਗਰਸ ਵੀ ਕੈਪਟਨ ਨੂੰ ਚੰਗਾ ਨਹੀਂ ਸਮਝਦੀ।

ਭਾਵੇਂ ਕਿ ਬੀਤੇ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਦੀ ਇਸ ਟਿੱਪਣੀ ਦਾ ਸਖ਼ਤ ਸ਼ਬਦਾਂ ਵਿਚ ਜਵਾਬ ਦੇ ਦਿੱਤਾ ਹੈ ਪਰ ਹਾਲੇ ਵੀ ਇਸ 'ਤੇ ਚੱਲ ਰਹੇ ਸ਼ਬਦੀ ਜੰਗ ਖ਼ਤਮ ਨਹੀਂ ਹੋਈ ਹੈ। ਹੁਣ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਕੈਪਟਨ ਬਾਰੇ ਬੋਲਣ ਤੋਂ ਪਹਿਲਾਂ ਮੋਦੀ ਆਪਣੇ ਬਿਆਨ ਬਾਰੇ ਦੋਬਾਰਾ ਵਿਚਾਰ ਕਰ ਲੈਣ।