ਕਰਜ਼ੇ ਤੋਂ ਪਰੇਸ਼ਾਨ ਇੱਕ ਹੋਰ ਕਿਸਾਨ ਨੇ ਚੁਣਿਆ ਖ਼ੁਦਕੁਸ਼ੀ ਦਾ ਰਾਹ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਕਰਜ ਮਾਫੀ ਦੇ ਐਲਾਨ ਦੇ ਬਾਵਜੂਦ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀ ਲੈ ਰਿਹਾ। ਤਾਜਾ ਮਾਮਲਾ ਮਾਨਸਾ ਜਿਲ੍ਹੇ ਦੇ ਪਿੰਡ ਕੋਟਧਰਮੂ ਤੋਂ ਬਾਅਦ 32 ਸਾਲਾ ਕਿਸਾਨ ਨੇ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਸਰਦੂਲਗੜ ਵਿੱਚ ਭੇਜ ਦਿੱਤਾ ਹੈ।

ਕਿਸਾਨਾਂ ਵੱਲੋਂ ਕਰਜੇ ਦੇ ਚੱਲਦਿਆਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਤਹਿਤ ਮਾਨਸਾ ਜਿਲ੍ਹੇ ਦੇ ਪਿੰਡ ਕੋਟ ਧਰਮੂ ਦੇ 32 ਸਾਲਾਂ ਕਿਸਾਨ ਬਲਕਰਨ ਸਿੰਘ ਪੁੱਤਰ ਮੋਤੀ ਸਿੰਘ ਨੇ ਕਰਜੇ ਤੋਂ ਤੰਗ ਆ ਕੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਵਾਲੇ ਕਿਸਾਨ ਦੇ ਸਿਰ 1.5 ਲੱਖ ਦਾ ਕਰਜ ਸੀ ਤੇ ਉਸ ਕੋਲ ਸਿਰਫ 7 ਕਨਾਲਾਂ ਜਮੀਨ ਸੀ ਕਿਸਾਨ 1 ਲੜਕੇ ਦਾ ਬਾਪ ਸੀ। 

ਕਿਸਾਨ ਆਗੂ ਮਲਕੀਤ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਕਿਸਾਨ ਦੀ ਮਾਂ ਦੀ ਬਿਮਾਰੀ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਹ ਆਪਣੀ ਭੈਣ ਦਾ ਵਿਆਹ ਕਰਨਾ ਚਾਹੁੰਦਾ ਸੀ। ਪਰ ਪੈਸੇ ਨਾ ਹੋਣ ਅਤੇ ਕਰਜਾ ਵਧਣ ਕਾਰਨ ਉਸਨੇ ਤੰਗ ਆ ਕੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹਨਾਂ ਸਰਕਾਰ ਪਾਸੋਂ ਪੀੜਤ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ।