ਖੇਤੀਬਾੜੀ ਵਿਕਾਸ ਪ੍ਰੋਗਰਾਮਾਂ ਲਈ ਪਹਿਲਾਂ ਵਾਲੇ ਹਿੱਸੇ ਨੂੰ ਮੁੜ ਲਾਗੂ ਕਰਨ ਦੀ ਜ਼ਰੂਰਤ : ਕੈਪਟਨ

ਖ਼ਬਰਾਂ, ਪੰਜਾਬ

ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਖੇਤੀ ਸੈਕਟਰ ਵਿਚ ਪੈਦਾ ਹੋਏ ਸੰਕਟ ਤੋਂ ਬਚਣ ਵਾਸਤੇ ਵੱਖ ਵੱਖ ਖੇਤੀਬਾੜੀ ਵਿਕਾਸ ਪ੍ਰੋਗਰਾਮਾਂ ਲਈ ਮੁੜ ਕੇਂਦਰ ਅਤੇ ਸੂਬਿਆਂ ਦਾ 90:10 ਦਾ ਹਿੱਸਾ ਅਪਣਾਉਣ ਦੀ ਬੇਨਤੀ ਕੀਤੀ ਹੈ। ਖੇਤੀਬਾੜੀ ਨੂੰ ਪੈਰਾਂ 'ਤੇ ਲਿਆਉਣ ਅਤੇ ਫਸਲੀ ਵਿਭਿੰਨਤਾ ਨੂੰ ਲਾਗੂ ਕਰਨ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਵਾਸਤੇ ਖੇਤੀ ਵਿਕਾਸ ਪ੍ਰੋਗਰਾਮਾਂ ਲਈ ਪਹਿਲਾਂ ਵਾਲੇ ਹਿੱਸੇ ਨੂੰ ਮੁੜ ਲਾਗੂ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜ ਸਾਲਾਂ ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਉਨਾਂ ਚਿਰ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਜਦੋਂ ਤੱਕ ਜ਼ਰੂਰੀ ਸੰਸਥਾਈ ਸਮਰਥਨ ਮੁਹੱਈਆ ਕਰਵਾਉਣ ਉੱਤੇ ਧਿਆਨ ਨਹੀਂ ਕੇਂਦਰਤ ਕੀਤਾ ਜਾਂਦਾ ਅਤੇ ਇਸ ਵਾਸਤੇ ਜ਼ਰੂਰੀ ਕਦਮ ਨਹੀਂ ਚੁੱਕੇ ਜਾਂਦੇ।