ਪਟਿਆਲਾ, 2 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) : ਕਾਂਗਰਸ ਵਲੋਂ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਸਾਰਿਆਂ ਨੂੰ ਪੂਰਾ ਕੀਤਾ ਜਾਵੇਗਾ ਭਾਵੇਂ ਕਿ 10 ਸਾਲ ਰਾਜ ਕਰਨ ਤੋਂ ਬਾਅਦ ਅਕਾਲੀ-ਭਾਜਪਾ ਸਰਕਾਰ ਨੇ ਨਾ ਕੇਵਲ ਖ਼ਜ਼ਾਨਾ ਲੁਟਿਆ ਬਲਕਿ ਸੂਬੇ 'ਤੇ ਲੱਖਾਂ ਕਰੋੜਾਂ ਰੁਪਏ ਦਾ ਕਰਜ਼ਾ ਵੀ ਛੱਡ ਦਿਤਾ। ਇਹ ਵਿਚਾਰ ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਨੇ ਅੱਜ ਸਨੌਰ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਰੱਖੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਲਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ 2 ਲੱਖ ਰੁਪਏ ਤਕ ਦਾ ਕਰਜ਼ਾ 15 ਅਕਤੂਬਰ ਤੋਂ ਬਾਅਦ ਮੁਆਫ਼ ਕਰ ਦਿਤਾ ਜਾਵੇਗਾ।