ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਚੱਢਾ ‘ਤੇ ਹੋਇਆ ਕੇਸ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਚੱਢਾ ‘ਤੇ ਹੋਇਆ ਕੇਸ ਦਰਜ

ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਚੱਢਾ ‘ਤੇ ਹੋਇਆ ਕੇਸ ਦਰਜ

 

ਚਰਨਜੀਤ ਚੱਢਾ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਕਾਫੀ ਤੂਲ ਫੜਿਆ ਹੋਇਆ ਹੈ। ਇਸੇ ਮਾਮਲੇ ‘ਚ ਬੀਤੇ ਦਿਨ ਪੀੜਤ ਮਹਿਲਾ ਵੱਲੋਂ ਬਿਆਨ ਦਰਜ ਕਰਵਾਏ ਗਏ ਸਨ ਅਤੇ ਉਸਨੇ  ‘ਤੇ ਜ਼ਬਰਦਸਤੀ ਦੇ ਦੋਸ਼ ਲਗਾਏ ਸਨ। ਜਿਸਦੇ ਚਲਦਿਆਂ ਇਸ ਮਹਿਲਾ ਦੀ ਸ਼ਿਕਾਇਤ ‘ਤੇ ਪੁਲਸ ਨੇ ਦੇ ਸਾਬਕਾ ਪ੍ਰਧਾਨ ਨੇ ਚੱਢਾ ‘ਤੇ ਯੌਨ ਸ਼ੋਸ਼ਣ ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਆਰੋਪ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਚਰਨਜੀਤ ਚੱਢਾ ਦੇ ਮੁੰਡੇ ਇੰਦਰਬੀਰ ਚੱਢਾ ‘ਤੇ ਵੀ ਕੇਸ ਦਰਜ ਕੀਤਾ ਹੈ

 

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀੜਤ ਔਰਤ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਇਨਸਾਫ ਦੀ ਮੰਗ ਕੀਤੀ ਸੀ। ਪੀੜਤ ਔਰਤ ਨੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਕਿਹਾ ਸੀ ਕਿ ਪਹਿਲਾਂ ਤਾਂ ਉਸਦਾ ਵਤੀਰਾ ਉਸ ਨਾਲ ਬਹੁਤ ਚੰਗਾ ਸੀ, ਪਰ ਬਾਅਦ ਵਿੱਚ ਉਸਦਾ ਵਤੀਰਾ ਅਚਾਨਕ ਬਦਲਣ ਲੱਗਾ। ਉਸਨੇ ਆਪਣੀ ਸ਼ਿਕਾਇਤ ਵਿੱਚ ਮਾੜੀ ਨਜ਼ਰ ਰੱਖਣ ਅਤੇ ਅਸ਼ਲੀਲ ਹਰਕਤਾਂ ਕਰਨ ਦਾ ਇਲਜਾਮ ਲਗਾਇਆ ਹੈ। ਇਸਦੇ ਨਾਲ ਹੀ ਉਸਨੇ ਕਿਹਾ ਹੈ ਕਿ ਉਹ ਮੈਨੂੰ ਆਪਣੇ ਨਾਲ ਸਬੰਧ ਬਣਾਉਣ ਨਾਲ ਕਹਿੰਦਾ ਰਿਹਾ ਅਤੇ ਮਨ੍ਹਾ ਕਰਨ ਉਤੇ ਧਮਕੀਆਂ ਦਿੰਦਾ ਸੀ।

 

ਇਸ ਤੋਂ ਪਹਿਲਾਂ ਬੀਤੇ ਦਿਨ ਪੀੜਤ ਮਹਿਲਾ ਚੰਡੀਗੜ੍ਹ ਵਿਖੇ ਮੀਡੀਆ ਦੇ ਰੂ-ਬ-ਰੂ ਹੋਈ ਸੀ। ਇਸ ਦੌਰਾਨ ਪੀੜ੍ਹਤ ਮਹਿਲਾ ਨੇ ਪੂਰੇ ਘਟਨਾਕ੍ਰਮ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖਤਰਾ ਦੱਸਿਆ। ਉਸਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਸਨੂੰ ਫੋਨ ਕਰਕੇ ਹੋਟਲ ਵਿੱਚ ਬੁਲਾਇਆ ਗਿਆ ਅਤੇ ਬਾਅਦ ਵਿੱਚ ਉਸ ਨਾਲ ਇਹ ਹਰਕਤ ਕੀਤੀ ਗਈ। ਪੀੜਤ ਨੇ ਇਹ ਖਦਸ਼ਾ ਜਤਾਇਆ ਕਿ ਸ਼ਾਇਦ ਹੋਰਨਾਂ ਲੜਕੀਆਂ ਨਾਲ ਵੀ ਕੁੱਝ ਇਸੇ ਤਰ੍ਹਾਂ ਦਾ ਹੁੰਦਾ ਆਇਆ ਹੋਵੇਗਾ।

 

ਪੀੜਤ ਨੇ ਸਾਰੀਆਂ ਅਜਿਹੀਆਂ ਲੜਕੀਆਂ ਨੂੰ ਬੇਝਿਜਕ ਹੋ ਕੇ ਸਾਹਮਣੇ ਆਉਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਹੋਰ ਉਤੇ ਅੱਤਿਆਚਾਰ ਨਾ ਹੋ ਸਕੇ ਅਤੇ ਮੁਲਜ਼ਮ ਨੂੰ ਸਜਾ ਮਿਲ ਸਕੇ। ਪੀੜਤਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਚਰਨਜੀਤ ਸਿੰਘ ਚੱਢਾ ਨੇ ਉਸ ਨਾਲ ਬਹੁਤ ਧੱਕੇਸ਼ਾਹੀ ਕਰਨ ਦੇ ਨਾਲ-ਨਾਲ ਉਸਦੀ ਇੱਜਤ ਨਾਲ ਖਿਲਵਾੜ ਕੀਤਾ ਅਤੇ ਆਪਣੀ ਕਾਮ-ਵਾਸਨਾ ਦੀ ਪੂਰਤੀ ਕੀਤੀ। ਪੀੜਤਾ ਨੇ ਆਪਣੇ ਪਰਿਵਾਰ ਨੂੰ ਚਰਨਜੀਤ ਚੱਢਾ ਕੋਲੋਂ ਜਾਨ ਦਾ ਖਤਰਾ ਵੀ ਦੱਸਿਆ ਅਤੇ ਸੁਰੱਖਿਆ ਦੀ ਮੰਗ ਕੀਤੀ।