ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਕੁੱਝ ਮੰਗਾਂ ਮੰਨਣ ਦਾ ਭਰੋਸਾ ਦਿਤਾ : ਪਨੂੰ

ਖ਼ਬਰਾਂ, ਪੰਜਾਬ

ਅੰਮ੍ਰਿਤਸਰ, 18 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ ਕੁੱਝ ਮੰਗਾਂ ਮੰਨਣ ਦਾ ਭਰੋਸਾ ਦਿਤਾ ਹੈ। ਉਨ੍ਹਾਂ ਦਸਿਆ ਕਿ 9 ਮੈਂਬਰੀ ਕਿਸਾਨ ਵਫ਼ਦ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਵਿਚ ਕਿਸਾਨ ਮਜ਼ਦੂਰ ਮਸਲਿਆਂ ਬਾਰੇ ਖੁਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ।