ਭਵਾਨੀਗੜ੍ਹ, 14 ਮਾਰਚ (ਗੁਰਦਰਸ਼ਨ ਸਿੰਘ ਸਿੱਧੂ/ਗੁਰਪ੍ਰੀਤ ਸਕਰੌਦੀ) : ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਆਰਥਿਕ, ਸਿਆਸੀ ਅਤੇ ਸਮਾਜਿਕ ਸਥਿਤੀਆਂ ਦੀ ਜਾਣਕਾਰੀ ਹਿੱਤ ਦੌਰਾ ਕਰ ਰਹੇ ਨਾਰਵੇ ਦੇ ਅੰਬੈਸਡਰ ਨਿਲਸ ਰਿਗਨਾਰ ਕਮਸਵੇਗ ਵਲੋਂ ਅੱਜ ਹਲਕਾ ਵਿਧਾਇਕ ਵਿਜੈਇੰਦਰ ਸਿੰਗਲਾ ਸਮੇਤ ਭਵਾਨੀਗੜ੍ਹ ਨੇੜਲੇ ਪਿੰਡਾਂ ਪੰਨਵਾਂ, ਭੱਟੀਵਾਲ ਆਦਿ ਦਾ ਦੌਰਾ ਕੀਤਾ ਗਿਆ ਅਤੇ ਪਿੰਡਾਂ ਦੇ ਲੋਕਾਂ ਨਾਲ ਕਿਸਾਨੀ, ਵਾਤਾਵਰਣ, ਸਿਖਿਆ, ਸਿਹਤ ਆਦਿ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਪਿੰਡਾਂ ਦੇ ਲੋਕਾਂ ਦੇ ਨਿੱਘੇ ਅਤੇ ਅਪਣੱਤ ਭਰੇ ਰਵੱਈਏ ਤੋਂ ਪ੍ਰਭਾਵਿਤ ਹੁੰਦਿਆਂ ਕਮਸਵੇਗ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ ਲੋਕ ਮਿਹਨਤੀ ਤੇ ਹਿੰਮਤੀ ਹਨ ਅਤੇ ਇਨ੍ਹਾਂ ਨੇ ਅਪਣੀ ਮਿਹਨਤ ਸਦਕਾ ਸਾਰੀ ਦੁਨੀਆਂ ਵਿਚ ਚੰਗਾ ਨਾਮ ਕਮਾਇਆ ਹੈ।