ਨਸ਼ਿਆਂ ਖ਼ਿਲਾਫ ਜਾਗਰੂਕ ਕਰਵਾਉਣ ਲਈ ਕੀਤਾ ਸੈਮੀਨਾਰ ਦਾ ਆਯੋਜਨ

ਖ਼ਬਰਾਂ, ਪੰਜਾਬ

ਦੀਨਾਨਗਰ (ਦੀਪਕ ਕੁਮਾਰ) : ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੰਜਾਬ ਪੁਲਿਸ ਵਲੋਂ ਐਸਪੀ ਵਿਪਨ ਚੌਧਰੀ ਅਤੇ ਸਾਂਝ ਕੇਂਦਰ ਦੇ ਅਧਿਕਾਰੀਆਂ ਦੀ ਅਗਵਾਈ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਦੀਨਾਨਗਰ ਵਿਖੇ ਸਬ ਡਿਵੀਜ਼ਨ ਪੱਧਰੀ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਐਸ.ਐਸ.ਪੀ ਗੁਰਦਾਸਪੁਰ ਐਚ.ਐਸ ਭੁੱਲਰ ਸ਼ਾਮਿਲ ਹੋਏ ਅਤੇ ਸੈਮੀਨਾਰ ਵਿੱਚ ਵੱਖ ਵੱਖ ਪਿੰਡ ਦੇ ਸਰਪੰਚਾਂ, ਨੌਜਵਾਨ ਪੀੜੀ ਅਤੇ ਸ਼ਹਿਰ ਵਾਸੀਆਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਐਸਐਸਪੀ ਗੁਰਦਾਸਪੁਰ ਵਲੋਂ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਨਸ਼ਾ ਕਰਨ ਦੇ ਨਾਲ ਹੋਣ ਵਾਲੇ ਨੁਕਸਾਨਾਂ ਵਾਰੇ ਜਾਣੂ ਕਰਵਾਇਆ ਅਤੇ ਉਹਨਾਂ ਵਲੋਂ ਪਿੰਡ ਦੇ ਸਰਪੰਚਾਂ ਨੂੰ ਨਸ਼ਾ ਮੁਕਤ ਸਬੰਧੀ ਕੀਤੀ ਗਠਿਤ ਕੇਮਟੀ ਨਾਲ ਸੈਮੀਨਾਰ ਲਗਾਉਣ ਦੀ ਅਪੀਲ ਕੀਤੀ ਗਈ।