ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ 'ਚ 11 ਅਕਤੂਬਰ ਬੁੱਧਵਾਰ ਨੂੰ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਮਨੀ ਚੋਣ ਦੇ ਮੱਦੇਨਜ਼ਰ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲੇ ਵਿਚ ਸਥਿਤ ਫੈਕਟਰੀਆਂ, ਜਿਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵੋਟਰ ਕੰਮ ਕਰਦੇ ਹਨ, ਦੇ ਕਿਰਤੀਆਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਛੁੱਟੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ 11 ਅਕਤੂਬਰ ਬੁੱਧਵਾਰ ਨੂੰ ਉਨ੍ਹਾਂ ਫੈਕਟਰੀਆਂ ਵਿਚ ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਐਲਾਨ ਕੀਤੀ ਗਈ ਹੈ ਜੋ ਕਿ ਪਹਿਲਾਂ ਨਿਰਧਾਰਿਤ ਹਫਤਾਵਰੀ ਛੁੱਟੀ ਦੇ ਇਵਜ਼ ਵਿਚ ਹੋਵੇਗੀ।