ਪਟਿਆਲਾ ਸਰਸ ਮੇਲੇ ਨੇ ਤੋੜਿਆ ਸਾਰੇ ਸਰਸ ਮੇਲਿਆਂ ਦਾ ਰਿਕਾਰਡ, 5 ਲੱਖ ਤੋਂ ਜ਼ਿਆਦਾ ਲੋਕਾਂ ਨੇ ਮਾਣਿਆ ਆਨੰਦ

ਖ਼ਬਰਾਂ, ਪੰਜਾਬ

ਪਟਿਆਲਾ (ਹਰਵਿੰਦਰ ਸਿੰਘ ਕੁੱਕੂ) : ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਖੇਤਰੀ ਸਰਸ ਮੇਲਾ-2018 ਜੋ 21 ਫਰਵਰੀ ਤੋਂ ਖਿੱਚ ਦਾ ਕੇਂਦਰ ਬਣਿਆ ਹੋਇਆ ਸੀ, ਜਿਸ ਵਿਚ ਕਰੀਬ 20 ਰਾਜਾਂ ਦੇ ਸ਼ਿਲਪਕਾਰਾਂ ਵੱਲੋਂ 200 ਦੇ ਕਰੀਬ ਸਟਾਲਾਂ ਲਗਾਈਆਂ ਹੋਈਆਂ ਸਨ। ਇਸ ਮੇਲੇ ਵਿਚ ਪਿਛਲੇ ਦਸ ਦਿਨਾਂ ਦੌਰਾਨ ਰਿਕਾਰਡ ਤੋੜ ਖਰੀਦਦਾਰੀ ਦੇਖਣ ਨੂੰ ਮਿਲੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਸ ਮੇਲੇ ਦੇ ਨੋਡਲ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪਟਿਆਲਾ ਸਰਸ ਮੇਲੇ ਨੇ ਇਸ ਵਾਰ ਕਈ ਨਵੇਂ ਮੀਲ ਪੱਥਰ ਸਥਾਪਤ ਕੀਤੇ ਅਤੇ ਇਸ ਨੇ ਸੂਬੇ ਵਿਚ ਲੱਗੇ ਸਾਰੇ ਸਰਸ ਮੇਲਿਆਂ ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ 12 ਦਿਨਾਂ ਅੰਦਰ 5 ਲੱਖ ਤੋਂ ਵੱਧ ਲੋਕਾਂ ਨੇ ਮੇਲੇ ਦਾ ਆਨੰਦ ਮਾਣਿਆ।