ਫੇਸਬੁੱਕ 'ਤੇ ਲਾਈਵ ਹੋ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਖ਼ਬਰਾਂ, ਪੰਜਾਬ

ਸ੍ਰੀ ਮੁਕਤਸਰ ਸਾਹਿਬ: 25 ਸਾਲਾ ਨੌਜਵਾਨ ਕਿਸਾਨ ਵਲੋਂ ਘਰੇਲੂ ਜ਼ਮੀਨੀ ਝਗੜੇ ਕਾਰਨ ਖੇਤਾਂ 'ਚ ਜਾ ਕੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਜ ਪਿੰਡ ਭੁੱਟੀਵਾਲਾ ਢਾਣੀ ਨਿਵਾਸੀ ਦਾ ਰਹਿਣ ਵਾਲਾ ਸੀ। ਗੋਲੀ ਮਾਰਨ ਤੋਂ ਪਹਿਲਾਂ ਉਕਤ ਕਿਸਾਨ ਨੇ ਸੋਸ਼ਲ ਮੀਡੀਆ 'ਤੇ ਪਰੇਸ਼ਾਨੀ ਦਾ ਕਾਰਨ ਦੱਸਦੇ ਹੋਏ ਬਾਅਦ ਵਿਚ ਇਸ ਘਟਨਾ ਨੂੰ ਅੰਜਾਮ ਦਿੱਤਾ। 

ਸੋਸ਼ਲ ਮੀਡੀਆ 'ਤੇ ਲਾਈਵ ਦੇਖਣ ਦੇ ਬਾਅਦ ਪਰਿਵਾਰ ਵਾਲਿਆਂ ਦੇ ਹੋਸ਼ ਉੱਡ ਗਏ ਅਤੇ ਮੌਕੇ 'ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਿਸਾਨ ਦੇ ਭਰਾ ਨੇ ਆਪਣੇ ਤਾਏ 'ਤੇ ਧੋਖੇ ਨਾਲ ਜ਼ਮੀਨ ਆਪਣੇ ਨਾਂ ਕਰਵਾਉਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ ਗੱਲ ਤੋਂ ਪਰੇਸ਼ਾਨ ਹੋ ਕੇ ਉਸ ਦੇ ਭਰਾ ਨੇ ਖੁਦ ਨੂੰ ਗੋਲੀ ਮਾਰੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।