ਪੁਲਿਸ ਇੰਦਰਪ੍ਰੀਤ ਸਿੰਘ ਚੱਢਾ ਦੇ ਖ਼ੁਦਕੁਸ਼ੀ ਨੋਟ ਨੂੰ ਜਨਤਕ ਕਰੇ : ਸਿਮਰਨਜੀਤ ਸਿੰਘ ਮਾਨ

ਖ਼ਬਰਾਂ, ਪੰਜਾਬ

ਅੰਮ੍ਰਿਤਸਰ, 5 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ 'ਤੇ ਪ੍ਰਤੀਕ੍ਰਮ ਜ਼ਾਹਰ ਕਰਦਿਆਂ ਸ਼੍ਰ੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਾਬਕਾ ਐਮ ਪੀ ਨੇ ਜਾਰੀ ਬਿਆਨ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੰਦਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਇੰਦਰਪ੍ਰੀਤ ਸਿੰਘ ਵਲੋਂ ਲਿਖ਼ਤੀ ਖ਼ੁਦਕੁਸ਼ੀ ਬਰਾਮਦ ਕੀਤਾ ਗਿਆ ਨੂੰ ਜਨਤਕ ਕੀਤਾ ਜਾਵੇ।