ਪੁਲਿਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ ਪੁਲਿਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ
ਪੁਲਿਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ ਪੁਲਿਸ ਨੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ
ਫਤਿਹਗੜ੍ਹ ਸਾਹਿਬ, 16 ਮਾਰਚ (ਸੁਰਜੀਤ ਸਿੰਘ ਸਾਹੀ) : ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਸਿਆ ਕਿ 14 ਮਾਰਚ ਨੂੰ ਪਿੰਡ ਡਡਹੇੜੀ ਦੇ ਕਿਸਾਨ ਅਮਰਿੰਦਰ ਸਿੰਘ ਨੇ ਥਾਣਾ ਗੋਬਿੰਦਗੜ੍ਹ ਪੁਲਿਸ ਨੂੰ ਸੂਚਨਾ ਦਿਤੀ ਸੀ ਕਿ ਉਸ ਦੇ ਖੇਤ ਵਿਚ ਇਕ ਮ੍ਰਿਤਕ ਦੀ ਲਾਸ਼ ਪਈ ਹੈ ਜੋ ਕਿ ਕਤਲ ਕਰ ਕੇ ਕਣਕ ਵਿਚ ਸੁੱਟੀ ਹੋਈ ਹੈ। ਮ੍ਰਿਤਕ ਬਾਰੇ ਕੁਝ ਵੀ ਪਤਾ ਨਹੀਂ ਸੀ, ਉਸ ਦੇ ਚਿਹਰੇ, ਸਿਰ ਅਤੇ ਸਰੀਰ ਦੇ ਬਾਕੀ ਹਿੱਸਿਆਂ 'ਤੇ ਸੱਟਾਂ ਦੇ ਕਾਫੀ ਨਿਸ਼ਾਨ ਸਨ। ਪੁਲਿਸ ਨੇ ਇਸ ਸਬੰਧੀ ਥਾਣਾ ਗੋਬਿੰਦਗੜ੍ਹ ਵਿਖੇ ਮੁਕੱਦਮਾ ਨੰ: 41 ਦਰਜ ਕੀਤਾ। ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਐਸ.ਪੀ. (ਜਾਂਚ) ਹਰਪਾਲ ਸਿੰਘ ਦੀ ਅਗਵਾਈ ਹੇਠ ਅਤੇ ਡੀ.ਐਸ.ਪੀ. ਅਮਲੋਹ ਮਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਦੋ ਟੀਮਾਂ ਬਣਾਈਆਂ ਗਈਆਂ। ਪੁਲਿਸ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਬਤੌਰ ਛੋਟੇ ਲਾਲ ਯਾਦਵ (30) ਵਾਸੀ ਮੱਧ ਪ੍ਰਦੇਸ਼ ਵਜੋਂ ਹੋਈ, ਜਿਸ ਵਿਰੁਧ ਕਤਲ ਦੇ ਕਈ ਮਾਮਲੇ ਦਰਜ ਹਨ ਅਤੇ ਉਹ ਜ਼ਮਾਨਤ 'ਤੇ ਬਾਹਰ ਆਇਆ ਸੀ। ਕਥਿਤ ਦੋਸ਼ੀਆਂ ਦੀ ਪਛਾਣ ਰਾਮ ਦੀਨ, ਮਥਰਾ ਪਾਲ ਉਰਫ ਕੰਗੂ ਦੋਵੇਂ ਵਾਸੀ ਮੱਧ ਪ੍ਰਦੇਸ਼ ਅਤੇ ਵਰਿੰਦਰ ਕੁਮਾਰ ਉਰਫ ਵਿੱਕੀ ਵਾਸੀ ਪਿੰਡ ਦਮਹੇੜੀ ਥਾਣਾ ਬਸੀ ਪਠਾਣਾਂ ਤਿੰਨੋ ਕਥਿਤ ਦੋਸ਼ੀਆਂ ਨੂੰ ਗੋਬਿੰਦਗੜ੍ਹ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੇ ਮੁਢਲੀ ਪੁੱਛਗਿੱਛ ਦੌਰਾਨ ਅਪਣੇ ਜੁਰਮ ਦਾ ਇਕਬਾਲ ਕੀਤਾ ਹੈ।