ਰਾਸ਼ਟਰਪਤੀ ਦਾ ਭਾਸ਼ਨ ਦੇਸ਼ ਦੇ ਅਸਲ ਮੁੱਦਿਆਂ 'ਤੇ ਮੌਨ : ਜਾਖੜ

ਖ਼ਬਰਾਂ, ਪੰਜਾਬ

ਗੁਰਦਾਸਪੁਰ, 29 ਜਨਵਰੀ (ਹੇਮੰਤ ਨੰਦਾ) :  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਦੇ ਸਾਂਸਦ ਸੁਨੀਲ ਜਾਖੜ ਨੇ ਸੰਸਦ ਦੇ ਬਜਟ ਇਜਲਾਸ ਦੀ ਸ਼ੁਰੂਆਤ ਮੌਕੇ ਭਾਰਤ ਦੇ ਰਾਸ਼ਟਰਪਤੀ ਦੇ ਬਭਾਸ਼ਣ ਜਿਸ ਤੋਂ ਕਿ ਕੇਂਦਰ ਸਰਕਾਰ ਦੀ ਨੀਤੀ ਅਤੇ ਦਿਸ਼ਾ ਦਾ ਪਤਾ ਲੱਗਦਾ ਹੈ, ਨੂੰ ਦੇਸ਼ ਦੇ ਅਸਲ ਮੁੱਦਿਆਂ 'ਤੇ ਮੌਨ ਦਸਦਿਆਂ ਕਿਹਾ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ, ਗ਼ਰੀਬਾਂ ਅਤੇ ਛੋਟੇ ਵਪਾਰੀਆਂ ਦੇ ਮੁੱਦਿਆਂ ਲਈ ਗੰਭੀਰ ਨਹੀਂ ਹੈ।ਇਕ ਬਿਆਨ ਵਿਚ ਸੁਨੀਲ ਜਾਖੜ ਨੇ ਆਖਿਆ ਕਿ ਇਸ ਭਾਸ਼ਣ ਤੋਂ ਕੇਂਦਰ ਸਰਕਾਰ ਦੇ ਨਕਾਰਾਤਮਕ ਰੁਖ਼ ਦਾ ਪ੍ਰਗਟਾਵਾ ਹੁੰਦਾ ਹੈ ਅਤੇ ਪਤਾ ਚਲਦਾ ਹੈ ਕਿ ਮੋਦੀ ਸਰਕਾਰ ਨੂੰ ਦੇਸ਼ ਦੇ ਆਮ ਲੋਕਾਂ ਦੀ ਕੋਈ ਫ਼ਿਕਰ ਨਹੀਂ ਹੈ। 

  ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ 2022 ਤਕ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦਾ ਸਬਜ਼ਬਾਗ਼ ਵਿਖਾਇਆ ਹੈ ਪਰ ਸਰਕਾਰ ਦੇ ਅੱਜ ਦੇ ਰੁਖ਼ ਤੋਂ ਨਹੀਂ  ਜਾਪਦਾ ਹੈ ਕਿ ਸਰਕਾਰ ਇਸ ਦਾਅਵੇ ਨੂੰ ਸੱਚ ਕਰਨ ਲਈ ਗੰਭੀਰ ਹੋਵੇ। ੂਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸਿਰਫ਼ ਭਾਸ਼ਣਾਂ ਨਾਲ ਕਿਸਾਨਾਂ ਦੀ ਆਮਦਨ ਦੁਗਣੀ ਨਹੀਂ ਹੋਣੀ ਹੈ ਅਤੇ ਇਸ ਲਈ ਕੇਂਦਰ ਸਰਕਾਰ ਨੂੰ ਕੁੱਝ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਕਰਜ਼ੇ ਦੇ ਨਿਪਟਾਰੇ ਲਈ ਕੇਂਦਰ ਸਰਕਾਰ ਰਾਜਾਂ ਦਾ ਕੋਈ ਸਹਿਯੋਗ ਨਹੀਂ ਕਰ ਰਹੀ ਹੈ।