ਗੁਰਦਾਸਪੁਰ: ਪੁਲਿਸ ਨੇ ਸਾਬਕਾ ਅਕਾਲੀ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਦੇ ਬੇਟੇ ਸਣੇ ਨੌਂ ਵਿਅਕਤੀਆਂ ਖਿਲਾਫ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਹ ਕੇਸ ਗੁਰਦਾਸਪੁਰ ਵਿੱਚ ਏਜੀਐਮ ਮੌਲ ਦੀ ਜ਼ਮੀਨ ਦੀ ਧੋਖੇ ਨਾਲ ਰਜਿਸਟਰੀ ਮਗਰੋਂ 99 ਸਾਲ ਲਈ ਪਟੇ ਉਪਰ ਦੇਣ ਦੇ ਇਲਜ਼ਾਮ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਬੱਬੇਹਾਲੀ ਪਿੰਡ ਦੇ ਮਲੂਕ ਸਿੰਘ ਦੀ ਸ਼ਿਕਾਇਤ ਮਗਰੋਂ ਮਾਮਲੇ ਦੀ ਜਾਂਚ ਕੀਤੀ ਗਈ ਸੀ।
ਦੂਜੇ ਪਾਸੇ ਬੱਬੇਹਾਲੀ ਦਾ ਪੱਖ ਜਾਣਨਾ ਚਾਹਿਆ ਤਾਂ ਪਤਾ ਲੱਗ ਕਿ ਉਹ ਸ਼ਹਿਰ ਤੋਂ ਬਾਹਰ ਹਨ। ਸੂਤਰਾਂ ਮੁਤਾਬਕ ਕੱਲ੍ਹ ਪ੍ਰੈੱਸ ਕਾਨਫਰੰਸ ਕਰਕੇ ਉਹ ਆਪਣਾ ਪੱਖ ਰੱਖਣਗੇ।