ਸਾਹਿਬਜ਼ਾਦਿਆਂ ਦੀ ਸ਼ਹੀਦੀ 'ਚ ਪ੍ਰਕਾਸ਼ ਪੁਰਬ ਦੀ ਤਰੀਕ 'ਤੇ ਬੋਲੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ

ਖ਼ਬਰਾਂ, ਪੰਜਾਬ

ਪਿਛਲੇ ਦਿਨੀ ਅੰਮ੍ਰਿਤਸਰ 'ਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਸਮਾਗਮ ਰੱਦ ਹੋਣ ਤੋਂ ਬਾਅਦ ਅੰਮ੍ਰਿਤਸਰ 'ਚ ਉਹਨਾਂ ਦੇ ਸਮੱਰਥਕਾਂ ਵੱਲੋ ਸ਼ਾਂਤ ਮਈ ਢੰਗ ਨਾਲ ਵਾਹਿਗੁਰੂ ਦਾ ਜਾਪ ਕਰਦੇ ਹੋਏ ਰੋਸ਼ ਪ੍ਰਦਰਸ਼ਨ ਕੀਤਾ ਗਿਆ ਸੀ। 


ਪਿਛਲੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ 'ਚ 5 ਸਹਿਬਾਨਾਂ ਦੀ ਮੀਟਿੰਗ 'ਚ ਫੈਸਲਾ ਲਿਆ ਗਿਆ ਸੀ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣੇ ਸਮਾਗਮ ਦੀਆਂ ਸੀਡੀਆਂ ਲੈ ਕੇ ਅਕਾਲ ਤਖਤ ਸਾਹਿਬ ਪੇਸ਼ ਹੋਣ। ਜੇਕਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੋਸ਼ੀ ਪਾਏ ਗਏ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


ਇਸ ਤੋਂ ਬਾਅਦ ਖੁਦ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਮੀਡੀਆ ਦੇ ਸਾਹਮਣੇ ਆਏ ਤੇ ਉਹਨਾਂ ਨੇ ਕਿਹਾ ਕਿ ਜਿਹਨਾਂ ਲੋਕਾਂ ਨੇ ਉਹਨਾਂ ਦੇ ਖਿਲਾਫ ਸ਼ਿਕਾਇਤ ਕੀਤੀ ਹੈ । ਸੀਡੀਆਂ ਵੀ ਉਹਨਾਂ ਤੋਂ ਹੀ ਲੈਣੀਆਂ ਚਾਹੀਦੀਆਂ ਹਨ, ਉਹਨਾਂ ਨੇ ਕਿਹਾ ਕਿ ਮੈਂ ਕੋਈ ਵੀ ਅਜਿਹੀ ਗੱਲ ਨਹੀਂ ਕੀਤੀ ਜਿਸ ਨਾਲ ਸਿੱਖ ਧਰਮ ਨੂੰ ਕੋਈ ਠੇਸ ਪਹੁੰਚੇ। 


ਉਹਨਾਂ ਨੇ ਜੱਥੇਦਾਰਾਂ ਦੀ ਕਾਰਗੁਜ਼ਾਰੀ ਤੇ ਵੀ ਕਈ ਸਵਾਲ ਚੁੱਕੇ ਨੇ ਤੇ ਨਾਲ ਹੀ ਆਰ ਐਸ ਐਸ ਤੇ ਵੀ ਇਤਰਾਜ਼ ਜਤਾਇਆ। ਦੂਜੇ ਪਾਸੇ ਉਹਨਾਂ ਨੇ 25 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਨੂੰ ਲੈ ਕੇ ਵੀ ਸਵਾਲ ਖੜੇ ਕੀਤੇ ਨੇ। ਉਹਨਾਂ ਨੇ ਕਿਹਾ ਕਿ ਡੇਰੇਦਾਰਾਂ ਨੇ ਜੱਥੇਦਾਰਾਂ ਤੇ ਦਬਾਅ ਪਾ ਕੇ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਰਵਾ ਦਿੱਤਾ। 


ਜਿਸ ਕਾਰਨ ਪ੍ਰਕਾਸ ਪੁਰਬਾਂ ਦੀ ਤਾਰੀਖਾਂ ਬਦਲੀਆਂ ਰਹਿਦੀਆਂ ਨੇ, ਉਹਨਾਂ ਦੀਆਂ ਆਪ ਦੀਆਂ ਬਰਸੀਆਂ ਦੀਆਂ ਤਰੀਕਾਂ ਕਿਉਂ ਨਹੀਂ ਬਦਲੀਆਂ। ਉਹਨਾਂ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਿਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਹੀ ਮਨਾਉਣਾ ਚਾਹੀਦਾ ਹੈ।