ਲਹਿਰਾਗਾਗਾ- ਪੁੰਛ ਵਿਖੇ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਆਲਮਪੁਰ ਵਿਖੇ ਸੋਗਮਈ ਮਾਹੌਲ 'ਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਕਰੀਬ ਢਾਈ ਵਰ੍ਹੇ ਪਹਿਲਾਂ 22 ਸਿੱਖ ਰੈਜੀਮੈਂਟ ਵਿਚ ਭਰਤੀ ਹੋਏ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਫੌਜੀ ਸਨਮਾਨਾਂ ਨਾਲ ਲੈ ਕੇ ਜਿਵੇਂ ਹੀ ਫੌਜ ਤੇ ਪ੍ਰਸ਼ਾਸਨ ਦੇ ਅਧਿਕਾਰੀ ਪਿੰਡ ਪੁੱਜੇ ਤਾਂ ਦੇਸ਼ ਦੇ ਨਾਇਕ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ ਦੇਣ ਲਈ ਲੋਕਾਂ ਦਾ ਹੜ੍ਹ ਆ ਗਿਆ। ਦੇਸ਼ ਦੀ ਸ਼ਾਨ ਤਿਰੰਗੇ 'ਚ ਲਪੇਟੀ ਸ਼ਹੀਦ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਲਈ ਆਲਮਪੁਰ ਅਤੇ ਨੇੜਲੇ ਪਿੰਡਾਂ ਦੇ ਲੋਕ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਹੋਏ ਸਨ।