ਸ਼ਹਿਰਾਂ ਦੀ ਤਰੱਕੀ ਲਈ 2127 ਕਰੋੜ ਰੁਪਏ ਦੇ ਫ਼ੰਡ ਪ੍ਰਵਾਨ : ਸਿੱਧੂ

ਖ਼ਬਰਾਂ, ਪੰਜਾਬ

ਚੰਡੀਗੜ੍ਹ, 18 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰਾਂ ਤੇ ਕਸਬਿਆਂ ਦੀ ਕਾਇਆ ਕਲਪ ਕਰਨ ਲਈ ਵਿਆਪਕ ਯੋਜਨਾ ਬਣਾ ਕੇ ਖਾਕਾ ਉਲੀਕਿਆ ਗਿਆ ਹੈ ਅਤੇ ਸ਼ਹਿਰਾਂ ਦੇ ਵਿਕਾਸ ਲਈ ਲੋੜੀਂਦੇ ਫ਼ੰਡਾਂ ਦਾ ਪ੍ਰਬੰਧ ਕਰ ਕੇ ਜਾਰੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੈਕਟਰ-35 ਸਥਿਤ ਪੰਜਾਬ ਮਿਊਂਸਪਲ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ  ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਲਈ ਕੁਲ 2127 ਕਰੋੜ ਰੁਪਏ ਦੇ ਫ਼ੰਡ ਮਨਜ਼ੂਰ ਕੀਤੇ ਗਏ ਹਨ ਜੋ ਜਲਦ ਹੀ ਜਾਰੀ ਹੋ ਜਾਣਗੇ।