ਸਕੂਲ ਵੈਨ ਦੀ ਬੱਸ ਨਾਲ ਟੱਕਰ, ਹੋਈ ਬੱਚੇ ਦੀ ਮੌਤ

ਖ਼ਬਰਾਂ, ਪੰਜਾਬ

ਮੁਹਾਲੀ: ਖਰੜ-ਮੋਰਿੰਡਾ ਸੜਕ ‘ਤੇ ਪਿੰਡ ਭਾਗੋਮਾਜਰਾ ਨੇੜੇ ਪ੍ਰਾਈਵੇਟ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਇਸ ਹਾਦਸੇ ‘ਚ ਇੱਕ ਬੱਚੇ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ ਹੋਏ ਹਨ। ਚਸ਼ਮਦੀਦਾਂ ਮੁਤਾਬਕ ਤੇਜ਼ ਰਫ਼ਤਾਰ ਹੋਣ ਕਾਰਨ ਬੱਸ ਤੇ ਵੈਨ ਦੀ ਜਬਰਦਸਤ ਟੱਕਰ ਹੋਈ ਹੈ। 

ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਐਂਬੂਲੈਂਸ ਨੂੰ ਫੋਨ ਕੀਤਾ ਤੇ ਬੱਚਿਆਂ ਨੂੰ ਵੈਨ ‘ਚੋਂ ਬਾਹਰ ਕੱਢਿਆ। ਘਟਨਾ ਤੋਂ ਥੋੜ੍ਹੇ ਸਮੇਂ ਬਾਅਦ ਵੀ ਪੁਲਿਸ ਮੌਕੇ ‘ਤੇ ਪਹੁੰਚ ਗਈ। 

ਪੁਲਿਸ ਵੱਲੋਂ ਜ਼ਖ਼ਮੀ ਬੱਚਿਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਡਾਕਟਰਾਂ ਮੁਤਾਬਕ ਬੱਚੇ ਜ਼ਖਮੀ ਜ਼ਰੂਰ ਹਨ ਪਰ ਕੋਈ ਵੀ ਬੱਚਾ ਗੰਭੀਰ ਨਹੀਂ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਖਮੀ ਬੱਚਿਆਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ।