ਸੜਕਾਂ ਦੇ ਨਵੀਨੀਕਰਨ ਪ੍ਰਤੀ ਸਰਕਾਰ ਗੰਭੀਰ : ਡਾ. ਚੱਬੇਵਾਲ

ਖ਼ਬਰਾਂ, ਪੰਜਾਬ



ਹੁਸ਼ਿਆਰਪੁਰ, 18 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਰਕਾਰ ਦੇ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤਕ ਪੁੱਜਦਾ ਕਰਨ ਲਈ ਪੂਰੀ ਗੰਭੀਰਤਾ ਨਾਲ ਨਿਜੀ ਦਿਲਚਸਪੀ ਨਾਲ ਕੰਮ ਕਰਨ। ਉਕਤ ਗੱਲ ਹਲਕਾ ਚੱਬੇਵਾਲ ਵਿਧਾਇਕ ਡਾ. ਰਾਜ ਕੁਮਾਰ ਨੇ ਹਰ ਸੋਮਵਾਰ ਲੋਕਾਂ ਦੀਆਂ ਸਮੱਸਿਆਵਾ ਸੁਣਨ ਦੌਰਾਨ ਮੌਕੇ 'ਤੇ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਹੀ।

ਉਨ੍ਹਾਂ ਕਿਹਾ ਕਿ ਸਰਕਾਰੀਤੰਤਰ ਨੂੰ ਚਲਾਉਣ ਵਿਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਦੀ ਮੁੱਖ ਭੂਮਿਕਾ ਰਹਿਦੀ ਹੈ। ਇਸ ਲਈ ਇਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਜ਼ਰੂਰ ਪਹੁੰਚਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਦਫ਼ਤਰ ਵਿਚ ਕਿਸੀ ਵੀ ਸਮੱਸਿਆ ਦੇ ਪੇਸ਼ ਆਉਣ ਤੇ ਇਸ ਦੀ ਸ਼ਿਕਾਇਤ ਉਨ੍ਹਾਂ ਨਾਲ ਕਰਨ ਤਾਕਿ ਸਮੇਂ 'ਤੇ ਉਸ ਦਾ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀਣ ਵਾਲੇ ਪਾਣੀ ਅਤੇ ਸੜਕਾਂ ਤੇ ਨਵੀਨੀਕਰਨ ਨੂੰ ਲੈ ਕੇ ਗੰਭੀਰ ਹੈ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਜਲਦ ਹੀ ਕੰਮ ਸ਼ੂਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਨੂੰ ਸਮੱਸਿਆ ਰਹਿਤ ਬਣਾਉਣ ਲਈ ਉਨ੍ਹਾਂ ਨੂੰ ਲੋਕਾਂ ਦਾ ਸਹਿਯੋਗ ਚਾਹੀਦਾ ਹੈ। ਜਿਵੇਂ ਕਿ ਉਨ੍ਹਾਂ ਨੂੰ ਚੋਣਾਂ ਵਿਚ ਜਿੱਤ ਦਿਲਾ ਦਿਤੀ ਹੈ  ਇਸ ਪ੍ਰਕਾਰ ਹੁਣ ਚੱਬੇਵਾਲ ਨੂੰ ਸਮੱਸਿਆ ਮੁਕਤ ਬਣਾਉਣ ਵਿਚ ਦੇਣ।  ਡਾ. ਚੱਬੇਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕਸਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨ ਤਾਕਿ ਕਿਸੀ ਨੂੰ ਕੋਈ ਪ੍ਰੇਸ਼ਾਨੀ