ਸਿਮਰਨਜੀਤ ਸਿੰਘ ਬੈਂਸ ਦੇ ਸੁਰੱਖਿਆ ਕਰਮੀਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ

ਖ਼ਬਰਾਂ, ਪੰਜਾਬ

ਖੰਨਾ: ਖੰਨਾ 'ਚ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਸੁਰੱਖਿਆ ਕਰਮੀਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ 3 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। 

ਜਾਣਕਾਰੀ ਮੁਤਾਬਕ ਸੁਰੱਖਿਆ ਕਰਮਚਾਰੀ ਆਪਣੀ ਪਾਇਲਟ ਜਿਪਸੀ ਰਾਹੀਂ ਕਿਤੇ ਜਾ ਰਹੇ ਸਨ ਕਿ ਜਿਵੇਂ ਹੀ ਖੰਨਾ ਦੇ ਸ਼ਨੀਦੇਵ ਮੰਦਰ ਕੋਲ ਪਹੁੰਚੇ ਤਾਂ ਉਨ੍ਹਾਂ ਨੇ ਇਕ ਬੱਸ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਪਾਇਲਟ ਗੱਡੀ ਬੱਸ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। 

ਇਸ ਹਾਦਸੇ ਦੌਰਾਨ ਪਾਇਲਟ 'ਚ ਸਵਾਰ ਰਘੁਵੀਰ ਸਿੰਘ, ਕੁਲੰਵਤ ਸਿੰਘ, ਨਿਰਮਲ ਸਿੰਘ, ਸੁਨੀਲ ਕੁਪਮਨਾਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਜ਼ਖਮੀਆਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਫਿਲਹਾਲ ਡਾਕਟਰਾਂ ਨੇ ਜ਼ਖਮੀਆਂ ਦੀ ਹਾਲਤ ਸਥਿਰ ਦੱਸਦੇ ਹੋਏ ਇਨ੍ਹਾਂ ਨੂੰ ਖਤਰੇ ਤੋਂ ਬਾਹਰ ਦੱਸਿਆ ਹੈ।