ਚੰਡੀਗੜ੍ਹ, 25 ਜਨਵਰੀ (ਸਸਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀ ਦਿਤੀ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਦਸਿਆ ਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪਰਕਾਸ਼ ਚੰਦ ਗਰਗ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਦÎਸਿਆ ਕਿ ਸਾਬਕਾ ਵਿਧਾਇਕ ਅਤੇ ਨੌਜਵਾਨ ਆਗੂ ਇਕਬਾਲ ਸਿੰਘ ਝੂੰਦਾ ਨੂੰ ਜ਼ਿਲ੍ਹਾ ਸੰਗਰੂਰ (ਦਿਹਾਤੀ) ਅਤੇ ਪ੍ਰਿਤਪਾਲ ਸਿੰਘ ਹਾਂਡਾ ਨੂੰ ਜ਼ਿਲ੍ਹਾ ਸੰਗਰੂਰ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਹੈ।