ਸੁਖਪਾਲ ਖਹਿਰਾ ਦੀ ਮਾਤਾ ਦਾ ਦਿਹਾਂਤ, ਦੁਪਹਿਰ 3 ਵਜੇ ਕੀਤਾ ਜਾਵੇਗਾ ਅੰਤਿਮ ਸਸਕਾਰ

ਖ਼ਬਰਾਂ, ਪੰਜਾਬ

ਭੁਲੱਥ: ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸਦਮਾ ਪਹੁੰਚਿਆ ਹੈ। ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਦਾ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ।

ਜਾਣਕਾਰੀ ਮੁਤਾਬਿਕ ਮਹਿੰਦਰ ਕੌਰ ਦੀ ਉਮਰ 85 ਸਾਲ ਸੀ। ਜਿਨ੍ਹਾਂ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਉਨ੍ਹਾਂ ਦੇ ਪਿੰਡ ਰਾਮਗੜ੍ਹ ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ।