ਥਰਮਲ ਬਚਾਉਣ ਲਈ ਕਢਿਆ ਸ਼ਹਿਰ 'ਚ ਰੋਸ ਮਾਰਚ

ਖ਼ਬਰਾਂ, ਪੰਜਾਬ

ਬਠਿੰਡਾ, 26 ਦਸੰਬਰ (ਸੁਖਜਿੰਦਰ ਮਾਨ) : ਪੰਜਾਬ ਸਰਕਾਰ ਵਲੋਂ ਬਠਿੰਡਾ ਥਰਮਲ ਪਲਾਂਟ ਸਹਿਤ ਰੋਪੜ ਪਲਾਂਟ ਦੇ ਦੋ  ਯੂਨਿਟਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦਾ ਵਿਰੋਧ ਕਰ ਰਹੇ ਕੱਚੇ ਬਿਜਲੀ ਕਾਮਿਆਂ ਵਲੋਂ ਸ਼ਹਿਰ 'ਚ ਰੋਸ ਮਾਰਚ ਕੱਢਦੇ ਹੋਏ ਸ਼ਹਿਰੀਆਂ ਤੋਂ ਸਹਿਯੋਗ ਦੀ ਮੰਗ ਕੀਤੀ। ਥਰਮਲ ਪਲਾਂਟ ਦੇ ਕੱਚੇ ਕਾਮਿਆਂ ਵਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਯੂਨੀਅਨ ਆਗੂ ਅਸਵਨੀ ਕੁਮਾਰ ਨੇ ਦਸਿਆ ਕਿ ਅੱਜ ਪਿੰਡ ਮਹਿਮਾ ਭਗਵਾਨਾ ਵਿਚ ਇਕ ਟੀਮ ਬਣਾ ਕੇ ਰਾਸ਼ਨ ਇਕੱਤਰ ਕੀਤਾ ਗਿਆ। ਇਸ ਦੌਰਾਨ ਪਿੰਡ ਦੇ ਲੋਕਾਂ ਨੂੰ ਥਰਮਲ ਬੰਦ ਹੋਣ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਦਸਿਆ ਗਿਆ। ਜਦਕਿ ਦੂਜੀ ਟੀਮ ਨੇ ਵਿਜੇ  ਕੁਮਾਰ ਦੀ ਪ੍ਰਧਾਨਗੀ ਹੇਠ ਸ਼ਹਿਰ ਵਿਚ ਰੋਸ਼ ਮਾਰਚ ਕਰਦੇ ਹੋਏ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ।