ਗਿੱਦੜਬਾਹਾ: ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਸਮਾਂ ਆਉਣ 'ਤੇ ਲਵਾਂਗੇ ਹਿਸਾਬ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਮੁੱਖ ਦਫ਼ਤਰ ਵਿਖੇ ਰੱਖੀ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਥਾਣਾ ਕੋਟਭਾਈ ਅੱਗੇ ਲਾਏ ਧਰਨੇ ਸਮੇਂ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂਂ ਅਤੇ ਉਨ੍ਹਾਂ ਦੇ ਭਰਾ ਤੇ ਯੂਥ ਆਗੂ ਸ਼ਨੀ ਢਿੱਲੋਂ ਦੀ ਐਸ. ਐਚ. ਓ. ਕ੍ਰਿਸ਼ਨ ਕੁਮਾਰ ਨਾਲ ਹੋਈ ਤਿੱਖੀ ਬਹਿਸ ਤੋਂ ਬਾਅਦ ਡਿੰਪੀ ਢਿੱਲੋਂ, ਸਨੀ ਢਿੱਲੋਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮਿਤ ਕੁਮਾਰ ਸ਼ਿੰਪੀ ਬਾਂਸਲ ਸਮੇਤ 16 ਹੋਰ ਅਕਾਲੀ ਵਰਕਰਾਂ ਉਪਰ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਕੇਸਾਂ ਦੇ ਵਿਰੋਧ ਵਿਚ ਰੱਖੀ ਰੋਸ ਮੀਟਿੰਗ ਨੇ ਵੱਡੀ ਰੈਲੀ ਦਾ ਰੂਪ ਅਖਤਿਆਰ ਕਰ ਲਿਆ।
ਉਨ੍ਹਾਂ ਕਿਹਾ ਕਿ ਇਸ ਲਿਸਟ ਵਿਚ ਐਸ. ਐਚ. ਓ. ਕ੍ਰਿਸ਼ਨ ਕੁਮਾਰ ਦਾ ਨਾਮ ਉਨ੍ਹਾਂ ਸੱਭ ਤੋਂ ਉਪਰ ਕਰ ਕੇ ਲਿਖ ਲਿਆ ਹੈ, ਅਤੇ ਸਮਾਂ ਆਉਣ ਤੇ ਇਨ੍ਹਾਂ ਤੋਂ ਹਿਸਾਬ ਲਿਆ ਜਾਵੇਗਾ।