ਖ਼ਬਰਦਾਰ! ਬਹੁਤ ਤੇਜ਼ ਬਾਰਸ਼ ਆ ਰਹੀ ਹੈ!!

ਖ਼ਬਰਾਂ, ਪੰਜਾਬ

ਚੰਡੀਗੜ੍ਹ, 1 ਅਗੱਸਤ (ਅੰਕੁਰ) : ਜਿਥੇ ਇਕ ਪਾਸੇ ਹਿਮਾਚਲ ਪ੍ਰਦੇਸ਼ 'ਚ ਮੀਂਹ ਆਫ਼ਤ ਬਣ ਕੇ ਵਰ੍ਹ ਰਿਹਾ ਹੈ, ਉਥੇ ਦੂਜੇ ਪਾਸੇ ਮੌਸਮ ਵਿਭਾਗ ਨੇ ਵੀ ਕਈ ਸੂਬਿਆਂ ਨੂੰ ਸੁਚੇਤ ਕੀਤਾ ਹੈ ਕਿ ਅਗਲੇ 3 ਦਿਨਾਂ 'ਚ ਕਾਫੀ ਮੀਂਹ ਪੈ ਸਕਦਾ ਹੈ, ਜਿਸ ਵਿਚ ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਚੰਡੀਗੜ੍ਹ, ਪੰਜਾਬ, ਦਿੱਲੀ ਸੂਬੇ ਸ਼ਾਮਲ ਹਨ।

ਇਸ ਸਬੰਧੀ ਹਰਿਆਣਾ ਦੇ ਵਧੀਕ ਚੀਫ਼ ਸੈਕਟਰੀ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ, ਜਿਥੇ ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਨੂੰ ਨਿਰਦੇਸ਼ ਦਿਤੇ ਹਨ ਕਿ ਇਹ ਜਾਣਕਾਰੀ ਲੋਕਾਂ ਤਕ ਵੀ ਪਹੁੰਚਾ ਦਿਤੀ ਜਾਵੇ। ਜ਼ਿਕਰਯੋਗ ਹੈ ਕਿ ਹਿਮਾਚਲ ਦੇ ਕਿੰਨੌਰ ਅਤੇ ਮੰਡੀ ਜ਼ਿਲ੍ਹੇ ਵਿਚ ਭਾਰੀ ਮੀਂਹ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਦੋ ਲੋਕ ਜ਼ਖ਼ਮੀ ਹੋਏ ਹਨ। ਕਿੰਨੌਰ 'ਚ ਭਾਰੀ ਚਟਾਨ  ਇਕ ਮਕਾਨ 'ਤੇ ਆ ਡਿੱਗੀ। ਜਿਸ ਨਾਲ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੰਡੀ 'ਚ ਵੀ ਮਲਬਾ ਡਿੱਗਣ ਨਾਲ ਇਸ 'ਚ ਦਬ ਕੇ ਇਕ ਵਿਅਕਤੀ ਦੀ ਮੌਤ ਦੀ ਸੂਚਨਾ ਹੈ। ਜਦੋਂ ਇਸ ਸਬੰਧੀ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਵਲੋਂ ਕਈ ਸੂਬਿਆਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਭਾਰੀ ਮੀਂਹ ਦੇ ਚਲਦੇ ਕਈ ਇਲਾਕਿਆਂ 'ਚ ਹੜ੍ਹ ਆ ਸਕਦੇ ਹਨ।