Punjabi dead in Italy Adampur News: ਪੰਜਾਬੀ ਨੌਜਵਾਨ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ
Punjabi dead in Italy Adampur News: ਪਿਛਲੇ 10 ਸਾਲ ਤੋਂ ਪ੍ਰਵਾਰ ਨਾਲ ਇਟਲੀ ਦੇ ਫਲੋਰੈਂਸ ਸ਼ਹਿਰ ਵਿਚ ਰਹਿ ਰਿਹਾ ਸੀ ਮ੍ਰਿਤਕ
Punjabi dead in Italy Adampur Jalandhar News
Punjabi dead in Italy Adampur Jalandhar News: ਪੰਜਾਬੀ ਨੌਜਵਾਨਾਂ ਦੀਆਂ ਰੋਜ਼ਾਨਾ ਵਿਦੇਸ਼ਾਂ ਵਿਚ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰ ਰੋਜ਼ ਪੰਜਾਬੀ ਨੌਜਵਾਨਾਂ ਨਾਲ ਅਣਹੋਣੀਆਂ ਵਾਪਰ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਇਟਲੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ 22 ਸਾਲਾ ਦਵਿੰਦਰ ਵਾਸੀ ਆਦਮਪੁਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ 10 ਸਾਲਾਂ ਤੋਂ ਇਟਲੀ ਦੇ ਫਲੋਰੈਂਸ ਸ਼ਹਿਰ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ। ਇਹ ਖ਼ਬਰ ਮਿਲਦਿਆਂ ਹੀ ਰਿਸ਼ਤੇਦਾਰ ਅਤੇ ਪ੍ਰਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਦੌੜ ਗਈ।