25 ਸਾਲਾਂ ਪੰਜਾਬੀ ਨੌਜਵਾਨ ਦੀ ਇਟਲੀ 'ਚ ਸੜਕ ਹਾਦਸੇ ਵਿਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਮ੍ਰਿਤਕ ਨੌਜਵਾਨ ਮਾਪਿਆਂ ਦਾ ਸੀ ਇਕਲੌਤਾ ਪੁੱਤਰ, 6 ਸਾਲ ਪਹਿਲਾਂ ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼

punjabi youth Sukhbir Singh Italy Accident News

punjabi youth Sukhbir Singh Italy Accident News: ਇਟਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ 25 ਸਾਲ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਜਲੰਧਰ ਦੇ ਪਿੰਡ ਸਹਿਮ ਦਾ ਰਹਿਣ ਵਾਲਾ ਸੀ ਤੇ ਛੇ ਸਾਲਾ ਪਹਿਲਾਂ ਇਟਲੀ ਗਿਆ ਸੀ।

ਜਾਣਕਾਰੀ ਅਨੁਸਾਰ ਇਟਲੀ ਦੇ ਸ਼ਹਿਰ ਰੀਬਲਤਾਨਾ ਵਿਖੇ ਉਹ  ਸਾਈਕਲ 'ਤੇ ਕੰਮ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ। ਇਸੇ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਦੇਹ 3 ਨਵੰਬਰ ਨੂੰ ਪੰਜਾਬ ਪਹੁੰਚੇਗੀ ਜਿਸ ਉਪਰੰਤ ਉਸ ਦੇ ਜੱਦੀ ਪਿੰਡ ਸਹਿਮ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।