Punjabi Death in Kuwait Amritsar News: ਰੋਜ਼ੀ ਰੋਟੀ ਲਈ ਕੁਵੈਤ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਡੇਢ ਮਹੀਨਾ ਪਹਿਲਾਂ ਹੀ ਪਿੰਡ ਤੋਂ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼
Punjabi death in Kuwait Amritsar News in punjabi : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਕੁਵੈਤ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਹਰਵੰਤ ਸਿੰਘ ਵਾਸੀ ਇੰਦਰਾ ਕਾਲੋਨੀ ਮੁਸਤਫਾਬਾਦ (ਅੰਮ੍ਰਿਤਸਰ) ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਵੰਤ ਸਿੰਘ 7 ਸਾਲ ਪਹਿਲਾਂ ਕੁਵੈਤ ’ਚ ਇਕ ਕੰਪਨੀ ’ਚ ਕੰਮ ਕਰਨ ਗਿਆ ਸੀ।
ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਗਿਆ ਸੀ। ਉਸ ਨੇ ਦੱਸਿਆ ਕਿ ਉਸ ਨੇ ਸ਼ੁੱਕਰਵਾਰ ਨੂੰ ਆਪਣੇ ਪੁੱਤਰ ਨਾਲ ਵੀਡੀਓ ਕਾਲ ’ਤੇ ਗੱਲ ਕੀਤੀ ਸੀ। ਸ਼ਨੀਵਾਰ ਨੂੰ ਫ਼ੋਨ ਆਇਆ ਕਿ ਹਰਵੰਤ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਹਰਵੰਤ ਦੀ ਲਾਸ਼ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੀ। ਪੁੱਤ ਦੀ ਬੇਅਕਤੀ ਮੌਤ ਕਾਰਨ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ।