Punjabi youth dies in Australia: ਆਸਟਰੇਲੀਆ ਦੇ ਸਿਡਨੀ ਵਿਚ ਪੰਜਾਬੀ ਨੌਜਵਾਨ ਦੀ ਮੌਤ
ਪਟਿਆਲਾ ਦੇ ਰਾਜਪੁਰਾ ਨਾਲ ਸਬੰਧਿਤ ਸੀ ਮ੍ਰਿਤਕ
Punjabi youth dies in Australia Rajpura News: ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਆਸਟਰੇਲੀਆ ਦੇ ਸਿਡਨੀ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 29 ਸਾਲਾਂ ਨੋਬਲਪ੍ਰੀਤ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਪਟਿਆਲਾ ਦੇ ਹਲਕਾ ਰਾਜਪੁਰਾ ਨਾਲ ਸਬੰਧਿਤ ਸੀ। ਮ੍ਰਿਤਕ ਪਿਛਲੇ 6 ਸਾਲਾਂ ਤੋਂ ਆਸਟਰੇਲੀਆ ਵਿਚ ਰਹਿ ਰਿਹਾ ਸੀ ਤੇ ਉਥੇ ਵਧੀਆਂ ਕੰਮ ਕਾਰ ਕਰ ਰਿਹਾ ਸੀ। ਨੋਬਲਪ੍ਰੀਤ ਸਿੰਘ ਦੇ ਮਾਪਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੋਬਲਪ੍ਰੀਤ ਸਿੰਘ 6 ਸਾਲ ਤੋਂ ਆਸਟਰੇਲੀਆ ਰਹਿ ਰਿਹਾ ਸੀ ਤੇ ਪੀਆਰ ਲਈ ਦਿਨ ਰਾਤ ਕੰਮ ਕਰ ਰਿਹਾ ਸੀ।
ਮ੍ਰਿਤਰ ਦੇ ਪਿਤਾ ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਘਰ ਵਿਚ ਪੁੱਤ ਦੇ ਵਿਆਹ ਦੀਆਂ ਗੱਲਾਂ ਚੱਲ ਰਹੀਆਂ ਸਨ ਪਰ ਉਸ ਤੋਂ ਪਹਿਲਾਂ ਹੀ ਇਹ ਮੰਦਭਾਗਾ ਭਾਣਾ ਵਾਪਰ ਗਿਆ।
(For more news apart from “MP Harsimrat Badal launches MP Leds Fund News ,” stay tuned to Rozana Spokesman.)