Manish Sharma New Zealand Police News: ਪੰਜਾਬੀ ਨੌਜਵਾਨ ਨੇ ਨਿਊਜ਼ੀਲੈਂਡ ਵਿਚ ਚਮਕਾਇਆਂ ਨਾਂ, ਨਿਊਜ਼ੀਲੈਂਡ ਪੁਲਿਸ ਵਿਚ ਹੋਇਆ ਭਰਤੀ
Manish Sharma New Zealand Police News: ਕਪੂਰਥਲਾ ਦੇ ਪਿੰਡ ਨਡਾਲਾ ਨਾਲ ਸਬੰਧਿਤ ਹੈ ਮਨੀਸ਼ ਸ਼ਰਮਾ, 2016 ਵਿਚ ਉਚੇਰੀ ਪੜ੍ਹਾਈ ਲਈ ਗਿਆ ਸੀ ਵਿਦੇਸ਼
Manish Sharma joins New Zealand Police: ਕਪੂਰਥਲਾ ਦੇ ਇੱਕ ਨੌਜਵਾਨ ਨੂੰ ਨਿਊਜ਼ੀਲੈਂਡ ਪੁਲਿਸ ਫੋਰਸ ਵਿੱਚ ਇੱਕ ਸੀਨੀਅਰ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਕਪੂਰਥਲਾ ਦੇ ਪਿੰਡ ਨਡਾਲਾ ਦੇ ਮਨੀਸ਼ ਸ਼ਰਮਾ ਨੇ ਨਿਊਜ਼ੀਲੈਂਡ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਪਰਿਵਾਰ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਪ੍ਰਾਪਤੀ ਕਾਰਨ ਪਿੰਡ ਅਤੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ।
ਮਨੀਸ਼ ਦੇ ਪਿਤਾ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਨਡਾਲਾ ਦੇ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਤੋਂ 10ਵੀਂ ਜਮਾਤ ਤੱਕ ਪੜ੍ਹਾਈ ਕੀਤੀ। ਇਸ ਤੋਂ ਬਾਅਦ ਮਨੀਸ਼ ਨੇ ਜਲੰਧਰ ਦੇ ਇੱਕ ਮਸ਼ਹੂਰ ਸਕੂਲ ਤੋਂ ਆਪਣੀ 12ਵੀਂ ਜਮਾਤ ਪੂਰੀ ਕੀਤੀ। ਪੜ੍ਹਾਈ ਤੋਂ ਬਾਅਦ ਮਨੀਸ਼ 2016 ਵਿੱਚ ਨਿਊਜ਼ੀਲੈਂਡ ਚਲਾ ਗਿਆ।
ਮਨੀਸ਼ ਦਾ ਬਚਪਨ ਤੋਂ ਹੀ ਸੁਪਨਾ ਪੁਲਿਸ ਵਿੱਚ ਭਰਤੀ ਹੋਣਾ ਅਤੇ ਕਾਨੂੰਨ ਦੀ ਸੇਵਾ ਕਰਨਾ ਸੀ। ਨਿਊਜ਼ੀਲੈਂਡ ਪਹੁੰਚਣ ਤੋਂ ਬਾਅਦ, ਉਸ ਨੇ ਤਿੰਨ ਸਾਲ ਸਖ਼ਤ ਸਰੀਰਕ ਅਤੇ ਮਾਨਸਿਕ ਮਿਹਨਤ ਕਰਕੇ ਆਪਣੀ ਤਿਆਰੀ ਜਾਰੀ ਰੱਖੀ। ਅਖੀਰ ਉਸ ਦੀ ਮਿਹਨਤ ਰੰਗ ਲਿਆਈ ਅਤੇ ਉਸ ਨੂੰ ਨਿਊਜ਼ੀਲੈਂਡ ਪੁਲਿਸ ਫੋਰਸ ਵਿੱਚ ਅਫ਼ਸਰ ਦੇ ਅਹੁਦੇ ਲਈ ਚੁਣਿਆ ਗਿਆ। ਮਨੀਸ਼ ਸ਼ਰਮਾ ਦੀ ਸਫ਼ਲਤਾ ਕਾਰਨ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।
ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਇਸ ਨੂੰ ਮਾਣ ਦਾ ਪਲ ਕਿਹਾ। ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਲਗਾਤਾਰ ਮਨੀਸ਼ ਨੂੰ ਵਧਾਈਆਂ ਦਿੰਦੇ ਰਹੇ। ਮਨੀਸ਼ ਨੂੰ ਜਲਦੀ ਹੀ ਨਿਊਜ਼ੀਲੈਂਡ ਦੇ ਇੱਕ ਜ਼ਿਲ੍ਹੇ ਵਿੱਚ ਅਧਿਕਾਰੀ ਵਜੋਂ ਨਿਯੁਕਤ ਕੀਤਾ ਜਾਵੇਗਾ।
"(For more news apart from “Manish Sharma joins New Zealand Police , ” stay tuned to Rozana Spokesman.)