ਬ੍ਰਿਟੇਨ ਵਿਚ ਸਿੱਖ ਟੈਕਸੀ ਡਰਾਈਵਰ ਦਾ ਕਤਲ, ਇਕ ਵਿਅਕਤੀ ਗ੍ਰਿਫ਼ਤਾਰ
ਪੁਲਿਸ ਨੇ ਮੌਕੇ ਦੇ ਗਵਾਹਾਂ ਨੂੰ 101 ਨੰਬਰ 'ਤੇ ਇਤਲਾਹ ਦੇਣ ਦੀ ਅਪੀਲ ਕੀਤੀ ਹੈ।
Murder of a Sikh taxi driver in Britain
ਲੰਡਨ: ਬ੍ਰਿਟੇਨ ਵਿਚ ਇਕ ਸਿੱਖ ਟੈਕਸੀ ਡਰਾਈਵਰ ਦਾ ਕਤਲ ਕਰ ਦਿੱਤਾ ਗਿਆ, ਇਸ ਮਾਮਲੇ ਵਿਚ ਪੁਲਿਸ ਨੇ ਇਕ 35 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਬ੍ਰਿਟੇਨ ਦੇ ਸ਼ਹਿਰ ਵੁਲਵਰਹੈਂਪਟਨ ਵਿਖੇ ਵਾਪਰੀ। ਮ੍ਰਿਤਕ ਸਿੱਖ ਟੈਕਸੀ ਡਰਾਈਵਰ ਦੀ ਪਛਾਣ ਅਨਖ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੌਕੇ ਦੇ ਗਵਾਹਾਂ ਨੂੰ 101 ਨੰਬਰ 'ਤੇ ਇਤਲਾਹ ਦੇਣ ਦੀ ਅਪੀਲ ਕੀਤੀ ਹੈ।
ਪੁਲਿਸ ਅਨੁਸਾਰ ਬੀਤੇ ਐਤਵਾਰ ਸਵੇਰੇ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਨਾਈਨ ਐਲਮਜ਼ ਲੇਨ ਵਿਖੇ 2 ਵਿਅਕਤੀ ਲੜ ਰਹੇ ਹਨ। ਜਦੋਂ ਪੁਲਿਸ ਉਥੇ ਪਹੁੰਚੀ ਤਾਂ ਸਿਰਫ਼ ਅਨਖ ਸਿੰਘ ਨਾਜ਼ੁਕ ਹਾਲਤ 'ਚ ਸੀ। ਮਿਲੀ ਜਾਣਕਾਰੀ ਅਨੁਸਾਰ ਅਨਖ ਸਿੰਘ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਹਾਦਰ ਹੁਸੈਨ ਵਾਲਾ ਦਾ ਰਹਿਣ ਵਾਲਾ ਸੀ।