ਚਾਈਂ-ਚਾਈ ਕੈਨੇਡਾ ਭੇਜੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪਿਛਲੇ ਪੰਜ ਸਾਲ ਤੋਂ ਕੈਨੇਡਾ ਵਿਚ ਰਹਿ ਰਿਹਾ ਸੀ ਮ੍ਰਿਤਕ ਨੌਜਵਾਨ

photo

 

ਬਟਾਲਾ: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਿੰਦਰ ਸਿੰਘ ਉਮਰ 24 ਸਾਲ ਵਾਸੀ ਬਟਾਲਾ ਵਜੋ ਹੋਈ ਹੈ।

ਮਨਿੰਦਰ ਸਿੰਘ ਪਿਛਲੇ ਪੰਜ ਸਾਲ ਤੋਂ ਕੈਨੇਡਾ ਵਿਚ ਰਹਿ ਰਿਹਾ ਸੀ। ਮਨਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਤ ਦੀ ਖਬਰ ਸੁਣ ਕੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ।