Punjabi died in Canada: ਕੈਨੇਡਾ ਵਿਚ ਗੋਲੀ ਲੱਗਣ ਨਾਲ ਪੰਜਾਬੀ ਦੀ ਮੌਤ, ਡੇਢ ਸਾਲ ਪਹਿਲਾਂ ਹੀ ਵਰਕ ਪਰਮਿਟ ਤੇ ਗਿਆ ਸੀ ਵਿਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

Punjabi died in Canada: ਹੁਸ਼ਿਆਰਪੁਰ ਦੇ ਬੁੱਲੋਵਾਲ ਨਾਲ ਸਬੰਧਿਤ ਸੀ

Punjabi died due to bullet injury in Canada Bullowal Hoshiarpur News

ਵਿਦੇਸ਼ ਵਿਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਹੁਸ਼ਿਆਰਪੁਰ ਦੇ ਬੁੱਲੋਵਾਲ ਦੇ ਰਿਤਿਸ਼ ਵਜੋਂ ਹੋਈ। ਰਿਤਿਸ਼ ਅਜੇ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਆਪਣੇ ਸਾਥੀਆਂ ਨਾਲ ਬਰੈਂਪਟਨ ਵਿਖੇ ਰਹਿ ਰਿਹਾ ਸੀ। ਉਸ ਦੀ ਮੌਤ ਪਿਸਤੌਲ ਦੀ ਗੋਲੀ ਲੱਗਣ ਨਾਲ ਹੋ ਜਾਣ ਦੀ ਜਾਣਕਾਰੀ ਉਸ ਦੇ ਨਾਲ ਰਹਿੰਦੇ ਸਾਥੀਆਂ ਨੇ ਮਾਪਿਆਂ ਨੂੰ ਦਿੱਤੀ। ਕੈਨੇਡਾ ਪੁਲਿਸ ਵਲੋਂ ਬੇਸਮੈਂਟ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।