'ਆਪ' ਸਰਕਾਰ ਡਾਕਟਰਾਂ 'ਚ ਦਹਿਸ਼ਤ ਫੈਲਾ ਰਹੀ ਹੈ - ਤਰੁਣ ਚੁੱਘ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਕਿਹਾ- ਸਿੱਖਿਆ ਪ੍ਰਣਾਲੀ ਵੀ ਬਣ ਗਈ ਮਜ਼ਾਕ

Tarun Chugh

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸੂਬੇ ਵਿੱਚ ਡਾਕਟਰਾਂ ਵਿੱਚ ਦਹਿਸ਼ਤ ਫੈਲਾਉਣ ਲਈ ਪੰਜਾਬ ਦੀ ‘ਆਪ’ ਸਰਕਾਰ ਦੀ ਆਲੋਚਨਾ ਕੀਤੀ ਹੈ। ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਦੇ ਅਪਮਾਨ ਅਤੇ ਸਰਕਾਰੀ ਡਾਕਟਰਾਂ ਵੱਲੋਂ ਅਸਤੀਫ਼ਿਆਂ ਦੀਆਂ ਵੱਧ ਰਹੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਡਾਕਟਰਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦਾ ਭਵਿੱਖ ਧੁੰਦਲਾ ਅਤੇ ਧੁੰਦਲਾ ਹੋ ਗਿਆ ਹੈ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਕਿਤਾਬਾਂ ਮੁਹੱਈਆ ਨਹੀਂ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿੱਚ ਇੱਕ ਤਰਸਯੋਗ ਨਜ਼ਾਰਾ ਸਾਹਮਣੇ ਆਇਆ ਹੈ, ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਛਿੱਕੇ ਟੰਗ ਕੇ ਬਿਨਾਂ ਇਮਾਰਤਾਂ ਅਤੇ ਖੁੱਲ੍ਹੇ ਵਿੱਚ ਕਲਾਸਾਂ ਲਗਾਈਆਂ ਜਾ ਰਹੀਆਂ ਹਨ।