ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਦੇ ਨੌਜਵਾਨ ਦੀ ਸਰੀ ’ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Sukhpal Singh

ਸੁਲਤਾਨਪੁਰ ਲੋਧੀ (ਪਪ) : ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਦੇ ਸਰੀ (ਕੈਨੇਡਾ) ’ਚ ਰਹਿੰਦੇ ਨੌਜਵਾਨ ਸੁਖਪਾਲ ਸਿੰਘ ਥਿੰਦ ਸਪੁੱਤਰ ਧਰਮ ਸਿੰਘ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੇ ਛੋਟੇ ਭਰਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਖਪਾਲ ਸਿੰਘ ਨੇ ਅਗਲੇ ਦਸੰਬਰ ਮਹੀਨੇ ’ਚ ਆਪਣੇ ਪਿੰਡ ਆਉਣਾ ਸੀ ਪਰ ਹੋਣੀ ਨੂੰ ਇਹ ਮਨਜ਼ੂਰ ਨਹੀਂ ਸੀ।

 

 

ਉਨ੍ਹਾਂ ਦੱਸਿਆ ਕਿ ਸੁਖਪਾਲ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਸੁਖਪਾਲ ਥਿੰਦ ਆਪਣੇ ਪਿੱਛੇ ਇਕ ਲੜਕਾ ਅਤੇ ਲੜਕੀ ਛੱਡ ਗਏ ਹਨ। ਦੱਸਿਆ ਜਾਂਦਾ ਹੈ ਕਿ ਉਹ ਪਿਛਲੇ 20 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਵਿਚ ਰਹਿ ਰਹੇ ਸਨ ਅਤੇ ਅਪਣਾ ਚੰਗਾ ਕਾਰੋਬਾਰ ਚਲਾ ਰਹੇ ਸਨ।