ਵਿਦੇਸ਼ ਵਿਚ ਵਧਿਆ ਪੰਜਾਬੀ ਮਾਂ ਬੋਲੀ ਦਾ ਮਾਣ: ਪੱਛਮੀ ਆਸਟਰੇਲੀਆ ਸੂਬੇ ਦੇ ਸਕੂਲਾਂ ’ਚ ਪੜ੍ਹਾਈ ਜਾਵੇਗੀ ਪੰਜਾਬੀ
ਪੱਛਮੀ ਆਸਟਰੇਲੀਆ ਦੇ ਸਿੱਖਿਆ ਮੰਤਰੀ ਸੂ ਇਲੇਰੀ ਨੇ ਦੱਸਿਆ ਕਿ ਸਬੰਧਤ ਵਿਭਾਗ ਨੇ ਪੰਜਾਬੀ ਪਾਠਕ੍ਰਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਪਰਥ: ਵਿਦੇਸ਼ੀ ਧਰਤੀ ’ਤੇ ਇਕ ਵਾਰ ਫਿਰ ਪੰਜਾਬੀ ਮਾਂ ਬੋਲੀ ਦਾ ਮਾਣ ਵਧਿਆ ਹੈ। ਪੱਛਮੀ ਆਸਟਰੇਲੀਆ ਸੂਬੇ ਨੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਾਉਣ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਪ੍ਰੀ-ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲਾਂ ’ਚ ਪੰਜਾਬੀ ਪੜ੍ਹ ਸਕਣਗੇ। ਪੱਛਮੀ ਆਸਟਰੇਲੀਆ ਦੇ ਸਿੱਖਿਆ ਮੰਤਰੀ ਸੂ ਇਲੇਰੀ ਨੇ ਦੱਸਿਆ ਕਿ ਸਬੰਧਤ ਵਿਭਾਗ ਨੇ ਪੰਜਾਬੀ ਪਾਠਕ੍ਰਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Health: ਸ਼ੁੂਗਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ ਕਸ਼ਮੀਰੀ ਕੇਸਰ
ਸੂਬੇ ਵਿਚ 2024 ਤੋਂ ਵਿਦਿਆਰਥੀ ਪੰਜਾਬੀ ਭਾਸ਼ਾ ਪੜ੍ਹ ਸਕਣਗੇ। ਸਰਕਾਰ ਨੇ ਸੂਬੇ ਦੇ ਬੱਚਿਆਂ ਲਈ ਤੀਜੀ ਤੋਂ ਅੱਠਵੀਂ ਜਮਾਤ ਤੱਕ ਆਪਣੀ ਚੋਣਵੀਂ ਜ਼ੁਬਾਨ ਸਿੱਖਣੀ ਲਾਜ਼ਮੀ ਕੀਤੀ ਹੈ। ਇਸ ਤੋਂ ਪਹਿਲਾਂ ਸੂਬੇ ਨੇ ਪੰਜਵੀਂ, ਅੱਠਵੀਂ ਅਤੇ ਨੌਵੀਂ ਦੇ ਵਿਦਿਆਰਥੀਆਂ ਲਈ ਹਿਊਮੈਨਿਟੀਜ਼ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ’ਚ ਸਿੱਖ ਇਤਿਹਾਸ ਸ਼ਾਮਲ ਕਰਵਾਇਆ ਸੀ।
ਇਹ ਵੀ ਪੜ੍ਹੋ: ਨੋਟਬੰਦੀ ਬਾਰੇ ਫ਼ੈਸਲੇ ਤੋਂ ਭਾਰਤ ਨਿਰਾਸ਼ ਪਰ ਇਕ ਮਹਿਲਾ ਜੱਜ ਬੀ ਵੀ ਨਾਗਾਰਤਨਾ ਨੇ ਆਸ ਬਣਾਈ ਰੱਖੀ...
ਦੱਸ ਦੇਈਏ ਕਿ ਹਾਲ ਹੀ ਵਿਚ ਆਸਟਰੇਲੀਆ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਉਥੋਂ ਦੀਆਂ ਪਹਿਲੀਆਂ 10 ਭਾਸ਼ਾਵਾਂ ਵਿਚ ਸ਼ਾਮਲ ਕੀਤਾ ਸੀ। ਜ਼ਿਕਰਯੋਗ ਹੈ ਕਿ ਸੂਬੇ ’ਚ ਪਿਛਲੀ ਮਰਦਮਸ਼ੁਮਾਰੀ ਦੌਰਾਨ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 20,613 ਦੇ ਕਰੀਬ ਸੀ ਜਦਕਿ ਹਿੰਦੀ ਬੋਲਣ ਵਾਲਿਆਂ ਦੀ ਗਿਣਤੀ 11 ਹਜ਼ਾਰ ਅਤੇ ਗੁਜਰਾਤੀ ਬੋਲਣ ਵਾਲਿਆਂ ਦੀ ਗਿਣਤੀ ਕਰੀਬ 10 ਹਜ਼ਾਰ ਦਰਜ ਕੀਤੀ ਗਈ ਸੀ। ਪੱਛਮੀ ਆਸਟਰੇਲੀਆ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ।