ਪਾਕਿ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਗੁਲਾਬ ਸਿੰਘ ਨੂੰ ਫਿਰ ਤੋਂ ਬਹਾਲੀ ਦੀ ਉਮੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਨੂੰ ਬੀਤੇ ਦਿਨ ਨੌਕਰੀ ਤੋਂ ਬਰਖ਼ਾਸਤ ਕਰ ਦਿਤਾ ਗਿਆ ਹੈ ਪਰ ਹੁਣ ਖ਼ਬਰ ਇਹ ਆ ਰਹੀ ਹੈ ਕਿ ਗੁਲਾਬ ਸਿੰਘ...

Gulab Singh

ਲਾਹੌਰ : ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਨੂੰ ਬੀਤੇ ਦਿਨ ਨੌਕਰੀ ਤੋਂ ਬਰਖ਼ਾਸਤ ਕਰ ਦਿਤਾ ਗਿਆ ਹੈ ਪਰ ਹੁਣ ਖ਼ਬਰ ਇਹ ਆ ਰਹੀ ਹੈ ਕਿ ਗੁਲਾਬ ਸਿੰਘ ਨੂੰ ਅਪਣੇ ਉਚ ਅਧਿਕਾਰੀਆਂ ਤੋਂ ਉਮੀਦ ਹੈ ਕਿ ਉਸ ਨੂੰ ਜਲਦ ਨੌਕਰੀ 'ਤੇ ਫਿਰ ਤੋਂ ਬਹਾਲ ਕਰ ਦਿਤਾ ਜਾਵੇਗਾ। ਇਸ ਦੌਰਾਨ ਟ੍ਰੈਫ਼ਿਕ ਪੁਲਿਸ ਦੇ ਇਕ ਬੁਲਾਰੇ ਨੇ ਦਸਿਆ ਕਿ 35 ਸਾਲਾ ਗੁਲਾਬ ਸਿੰਘ ਪਿਛਲੇ ਤਿੰਨ ਮਹੀਨਿਆਂ ਤੋਂ ਡਿਊਟੀ ਤੋਂ ਗ਼ੈਰ-ਹਾਜ਼ਰ ਚੱਲ ਰਿਹਾ ਸੀ, ਜਿਸ ਕਾਰਨ ਉਸ 'ਤੇ ਇਹ ਕਾਰਵਾਈ ਕੀਤੀ ਗਈ ਹੈ।