ਪਿਛਲੇ 35 ਸਾਲ ਤੋਂ ਕੜਾਹ ਪ੍ਰਸ਼ਾਦਿ ਦੀ ਦੇਗ ਤਿਆਰ ਕਰਨ ਦੀ ਸੇਵਾ ਨਿਭਾ ਰਹੀ ਹੈ ਇਹ ਬੀਬੀ
ਦੱਸ ਦਈਏ ਕਿ ਇਸ ਤੋਂ ਪਹਿਲਾਂ ਲੰਬਾ ਸਮਾਂ ਇਨ੍ਹਾਂ ਨੇ ਨਨਕਾਣਾ ਸਾਹਿਬ ਦੇ ਲੰਗਰ ਘਰ ‘ਚ ਵੀ ਸੇਵਾ ਕੀਤੀ ਹੈ।
ਸ੍ਰੀ ਨਨਕਾਣਾ ਸਾਹਿਬ : ਸ੍ਰੀ ਨਨਕਾਣਾ ਸਾਹਿਬ ਦੀ ਪਾਵਨ ਪਵਿੱਤਰ ਧਰਤੀ ‘ਤੇ ਰਹਿਣ ਵਾਲੀ 70 ਸਾਲਾ ਤਰੁਣ ਕੌਰ ਪਿਛਲੇ 35 ਸਾਲ ਤੋਂ ਲਗਾਤਾਰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਵੇਰੇ -ਸ਼ਾਮ ਕੜਾਹ ਪ੍ਰਸਾਦਿ ਦੀ ਦੇਗ ਤਿਆਰ ਕਰਨ ਦੀ ਸੇਵਾ ਨਿਭਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿਰਫ਼ ਭਾਰਤ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਲਈ ਇਥੇ ਆਉਣ ਤੋਂ ਬਿਨਾਂ ਉਨ੍ਹਾਂ ਕਦੇ ਵੀ ਕੋਈ ਛੁੱਟੀ ਨਹੀਂ ਕੀਤੀ।
ਉਨ੍ਹਾਂ ਨੂੰ ਚਾਹੇ ਬੁਖਾਰ ਹੋਵੇ ਅਤੇ ਚਾਹੇ ਕੋਈ ਹੋਰ ਪਰਿਵਾਰਿਕ ਕੰਮ ਹੋਵੇ ਪਰ ਤਰੁਣ ਕੌਰ ਸਵੇਰੇ 4 ਵਜੇ ਧੰਨ ਗੁਰੂ ਨਾਨਕ ਦੇ ਜਨਮ ਅਸਥਾਨ ਵਿਖੇ ਪਹੁੰਚ ਕੇ ਕੜਾਹ ਪ੍ਰਸਾਦ ਦੀ ਦੇਗ ਤਿਆਰ ਕਰਨ ਦੀ ਸੇਵਾ ਨਿਭਾਉਂਦੀ ਹੈ ਤੇ ਇਸੇ ਤਰਾਂ ਸ਼ਾਮ ਵੇਲੇ ਵੀ ਇਹੀ ਨੇਮ ਬਰਕਰਾਰ ਰੱਖਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਲੰਬਾ ਸਮਾਂ ਇਨ੍ਹਾਂ ਨੇ ਨਨਕਾਣਾ ਸਾਹਿਬ ਦੇ ਲੰਗਰ ਘਰ ‘ਚ ਵੀ ਸੇਵਾ ਕੀਤੀ ਹੈ।
ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਤੋਂ ਉਹਨਾਂ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਅਗੱਸਤ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲਾ ਇਤਿਹਾਸਕ ਅਤੇ ਅੰਤਰਰਾਸ਼ਟਰੀ ਨਗਰ ਕੀਰਤਨ ਸਿੱਖ ਰਵਾਇਤਾਂ ਅਤੇ ਪੰਥਕ ਜਾਹੋ-ਜਲਾਲ ਨਾਲ ਆਰੰਭ ਕੀਤਾ ਗਿਆ ਹੈ।
ਇਹ ਨਗਰ ਕੀਰਤਨ 1 ਅਗਸਤ ਤੋਂ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਸੀ। ਨਨਕਾਣਾ ਸਾਹਿਬ ਵਿਖੇ 1 ਅਗਸਤ ਨੂੰ ਭੋਗ ਪੈਣ ਉਪਰੰਤ ਇਹ ਨਗਰ ਕੀਰਤਨ ਭਾਰਤ ਲਈ ਰਵਾਨਾ ਹੋਇਆ ਸੀ। ਇਹ ਨਗਰ ਕੀਰਤਨ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜਿਆ। ਨਨਕਾਣਾ ਸਾਹਿਬ ਤੋਂ ਅਟਾਰੀ ਸਰਹੱਦ ਤੱਕ ਕਾਫ਼ਲੇ ਦੇ ਨਾਲ-ਨਾਲ ਫ਼ੌਜ ਅਤੇ ਹੋਰ ਸੁਰੱਖਿਆ ਬਲਾਂ ਦੀਆਂ ਗੱਡੀਆਂ ਵੀ ਚੱਲ ਰਹੀਆਂ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।