INX Media Case: ਪੀ ਚਿਦੰਬਰਮ ਨੂੰ 105 ਦਿਨ ਬਾਅਦ ਮਿਲੀ ਵੱਡੀ ਰਾਹਤ

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਕੋਰਟ ਨੇ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਇਸ ਫੈਸਲੇ ਨਾਲ ਉਹ 105 ਦਿਨ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।

P Chidambaram

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਈਐਨਐਕਸ ਮੀਡੀਆ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਵੱਡੀ ਰਾਹਤ ਦਿੱਤੀ ਹੈ। ਕੋਰਟ ਨੇ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਇਸ ਫੈਸਲੇ ਨਾਲ ਉਹ 105 ਦਿਨ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਫੈਸਲੇ ਤੋਂ ਬਾਅਦ ਚਿਦੰਬਰਮ ਦੇ ਲੜਕੇ ਨੇ ਕਿਹਾ ਹੈ ਕਿ ਉਹ ਕੱਲ਼ ਸੰਸਦ ਵਿਚ ਪੇਸ਼ ਹੋਣਗੇ। 

ਜਸਟਿਸ ਆਰ ਭਾਨੂਮਤੀ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੇ ਬੈਂਚ ਨੇ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਦੀ ਸੁਣਵਾਈ ਕਰਦਿਆਂ 28 ਨਵੰਬਰ ਨੂੰ ਫੈਸਲਾ ਸੁਰੱਖਿਅਤ ਰੱਖਿਆ ਸੀ। ਦੱਸ ਦਈਏ ਕਿ ਚਿਦੰਬਰਮ ਨੂੰ ਜੇਲ੍ਹ ਵਿਚ 105 ਦਿਨ ਤੋਂ ਇਸ ਮਾਮਲੇ ਵਿਚ ਪਹਿਲਾਂ ਸੀਬੀਆਈ ਦੀ ਹਿਰਾਸਤ ਵਿਚ ਰੱਖਿਆ ਗਿਆ ਸੀ ਅਤੇ ਬਾਅਦ ਵਿਚ ਈਡੀ ਦੀ ਹਿਰਾਸਤ ਵਿਚ ਰੱਖਿਆ ਗਿਆ।

ਜ਼ਿਕਰਯੋਗ ਹੈ ਕਿ ਚਿਦੰਬਰਮ ਨੂੰ ਆਈਐਨਐਕਸ ਮੀਡੀਆ ਮਾਮਲੇ ਵਿਚ ਪਹਿਲਾਂ ਸੀਬੀਆਈ ਅਤੇ ਫਿਰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਹ 27 ਨਵੰਬਰ ਤੱਕ ਨਿਆਇਕ ਹਿਰਾਸਤ ਵਿਚ ਸਨ। ਚਿਦੰਬਰਮ ਦੀ ਸਿਹਤ ਖ਼ਰਾਬ ਹੋਣ ਕਾਰਨ ਪਿਛਲੇ ਤਿੰਨ ਮਹੀਨਿਆਂ ਵਿਚ ਉਹਨਾਂ ਦਾ ਵਜ਼ਨ 10 ਕਿਲੋ ਤੋਂ ਜ਼ਿਆਦਾ ਘਟ ਹੋ ਗਿਆ ਹੈ। ਉਹ ਕਈ ਬਿਮਾਰੀਆਂ ਤੋਂ ਵੀ ਪੀੜਤ ਹਨ।

ਹਾਈ ਕੋਰਟ ਨੇ 15 ਨਵੰਬਰ ਨੂੰ ਪੀ ਚਿਦੰਬਰਮ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਅਪਣੇ ਆਦੇਸ਼ ਵਿਚ ਕਿਹਾ ਸੀ ਕਿ ਪਹਿਲੀ ਨਜ਼ਰ ਵਿਚ ਚਿਦੰਬਰਮ ਵਿਰੁੱਧ ਇਲਜ਼ਾਮ ਗੰਭੀਰ ਹੈ ਅਤੇ ਉਹਨਾਂ ਨੇ ਇਸ ਅਪਰਾਧ ਵਿਚ ‘ਮੁੱਖ ਭੂਮਿਕਾ’ ਨਿਭਾਈ ਸੀ। ਚਿਦੰਬਰਮ ਨੇ ਪਟੀਸ਼ਨ ਵਿਚ ਉਹਨਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।

ਚਿਦੰਬਰਮ ਨੇ ਇਲਜ਼ਾਮ ਲਗਾਇਆ ਸੀ ਕਿ ਈਡੀ ਸ਼ੁਰੂ ਤੋਂ ਹੀ ਗਲਤ ਅਤੇ ਸ਼ੱਕੀ ਤਰੀਕੇ ਨਾਲ ਉਹਨਾਂ ਨੂੰ ਲੰਬੇ ਸਮੇਂ ਤੱਕ ਬੰਦ ਰੱਖਣਾ ਚਾਹੁੰਦੀ ਸੀ। ਸੀਬੀਆਈ ਨੇ ਚਿਦੰਬਰਮ ਨੂੰ 21 ਅਗਸਤ ਨੂੰ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿਚ ਉਹਨਾਂ ਨੂੰ ਸੁਪਰੀਮ ਕੋਰਟ ਨੇ 22 ਅਕਤੂਬਰ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਇਸ ਤੋਂ ਪਹਿਲਾਂ ਹੀ ਈਡੀ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।