ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, ਪੰਜਾਬੀ ਵਿਦਿਆਰਥਣ ਦੀ ਹੋਈ ਮੌਤ
ਕੁਝ ਮਹੀਨਿਆਂ ਤੱਕ ਮਿਲਣੀ ਸੀ ਪੀਆਰ
photo
ਮੁਹਾਲੀ: ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਕੀ ਅਣਹੋਣੀ ਘਟਨਾ ਵਾਪਰ ਜੇ ਗਈ।
ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ। ਜਿਥੇ ਉਚੇਰੀ ਪੜ੍ਹਾਈ ਕਰਨ ਗਈ ਕੁੜੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਇਸ਼ਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਲੜਕੀ 5 ਸਾਲ ਪਹਿਲਾਂ ਕੈਨੇਡਾ ‘ਚ ਵਿਦਿਆਰਥੀ ਵੀਜ਼ੇ ‘ਤੇ ਗਈ ਸੀ। ਉਹ ਅਤੇ ਟੋਰਾਂਟੋ ਦੇ ਸ਼ਹਿਰ ਬੈਰੀ ‘ਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ 'ਤੇ ਸੀ। ਦੱਸ ਦੇਈਏ ਕਿ ਇਸ਼ਨੀਤ ਨੂੰ ਕੁਝ ਕੁ ਮਹੀਨਿਆਂ ਤੱਕ ਪੀਆਰ ਮਿਲ ਜਾਣੀ ਸੀ।