ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਨੂੰ ਇਲਾਜ ਦੀ ਜ਼ਰੂਰਤ ਨਹੀਂ ਤਾਂ ਜਾ ਸਕਦੀ ਹੈ ਜਾਨ !

ਏਜੰਸੀ

ਖ਼ਬਰਾਂ, ਪੰਜਾਬੀ ਪਰਵਾਸੀ

ਇਸ ਵੇਲੇ ਚੰਦਰਸ਼ੇਖਰ ਆਜ਼ਾਦ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ

File Photo

ਨਵੀਂ ਦਿੱਲੀ : ਤਿਹਾੜ ਜੇਲ੍ਹ ਵਿਚ ਬੰਦ ਭੀਮ ਆਰਮੀ ਦੇ ਚੀਫ ਚੰਦਰਸ਼ੇਖਰ ਆਜ਼ਾਦ ਦੀ ਖਰਾਬ ਸਿਹਤ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ ਡਾਕਟਰ ਨੇ ਦਾਅਵਾ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ ਸਮੇਂ 'ਤੇ ਇਲਾਜ ਨਾਂ ਦਿੱਤਾ ਗਿਆ ਤਾਂ ਚੰਦਰਸ਼ੇਖਰ ਦੀ ਜਾਨ ਵੀ ਜਾ ਸਕਦੀ ਹੈ।ਦਰਅਸਲ ਚੰਦਰਸ਼ੇਖਰ ਇਕ ਅਜਿਹੀ ਬੀਮਾਰੀ ਨਾਲ ਪੀੜਤ ਹਨ ਜਿਸ ਕਰਕੇ ਉਨ੍ਹਾਂ ਦੇ ਸਰੀਰ ਵਿਚੋਂ ਖੂਨ ਕੱਢਣਾ ਪੈਦਾ ਹੈ। ਜੇਕਰ ਖੂਨ ਨਾਂ ਕੱਢਿਆ ਜਾਵੇ ਤਾਂ ਇਸ ਨਾਲ ਕਾਰਡਿਏਕ ਅਰੇਸਟ ਜਾਂ ਸਟ੍ਰੋਕ ਦਾ ਖਤਰਾ ਰਹਿੰਦਾ ਹੈ।

ਚੰਦਰਸ਼ੇਖਰ ਦੀ ਇਸ ਬੀਮਾਰੀ ਨੂੰ ਲੈ ਕੇ ਏਮਜ਼ ਦੇ ਡਾਕਟਰ ਹਰਜੀਤ ਸਿੰਘ ਭੱਟੀ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ ਉਨ੍ਹਾਂ ਕਿਹਾ ਕਿ ''ਚੰਦਰਸ਼ੇਖਰ ਨੂੰ ਤੁਰੰਤ ਇਲਾਜ਼ ਦੀ ਜ਼ਰੂਰਤ ਹੈ। ਜੇਕਰ ਸਮੇਂ 'ਤੇ ਇਲਾਜ ਨਾਂ ਹਾ ਹੋਇਆ ਤਾਂ ਉਨ੍ਹਾਂ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ''। ਉਨ੍ਹਾਂ ਕਿਹਾ ਹੈ ਕਿ ''ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਇਲਾਜ ਨਹੀਂ ਮਿਲ ਪਾ ਰਿਹਾ ਹੈ। ਇਹ ਮਨੁੱਖੀ ਅਧਿਕਾਰਾਂ ਦਾ ਉਲੱਘਣ ਹੈ''।

ਚੰਦਰਸ਼ੇਖਰ ਦੇ ਡਾਕਟਰ ਨੇ ਇਸ ਸਬੰਧਿਤ ਤਿੰਨ ਟਵੀਟ ਕੀਤੇ। ਉਨ੍ਹਾਂ ਨੇ ਟਵੀਟ ਵਿਚ ਚੰਦਰਸ਼ੇਖਰ ਦੀ ਬੀਮਾਰੀ ਅਤੇ ਉਨ੍ਹਾਂ ਦੇ ਇਲਾਜ ਨਾਂ ਮਿਲਣ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਨਾਲ ਹੀ ਦਿੱਲੀ ਪੁਲਿਸ 'ਤੇ ਵੀ ਨਿਸ਼ਾਨਾ ਸਾਧਿਆ ਹੈ।

ਦੱਸ ਦਈਏ ਕਿ ਭੀਮ ਆਰਮੀ ਦੇ ਚੀਫ ਨੇ ਹਾਲ 'ਚ ਹੀ ਦਿੱਲੀ ਦੀ ਜਾਮਾ ਮਸਜਿਦ ਤੋਂ ਲੈ ਕੇ ਜੰਤਰ-ਮੰਤਰ ਤੱਕ ਮਾਰਚ ਕੱਢਣ ਦੀ ਤਿਆਰੀ ਕੀਤੀ ਸੀ ਪਰ ਉਨ੍ਹਾਂ ਨੂੰ ਸੀਏਏ ਅਤੇ ਐਨਆਰਸੀ ਦੇ ਵਿਰੋਧ ਵਿਚ ਮਾਰਚ ਕੱਢਣ ਦੀ ਦਿੱਲੀ ਪੁਲਿਸ ਵੱਲੋਂ ਇਜਾਜ਼ਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਚੰਦਰਸ਼ੇਖਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਫਿਰ ਬਾਅਦ ਵਿਚ ਦੰਗਾ ਭੜਕਾਉਣ ਦੇ ਆਰੋਪ ਵਿਚ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ।