ਕੈਨੇਡਾ ਵਿਚ ਦੋ ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ, ਡੂੰਘੀ ਖੱਡ ਵਿਚ ਡਿੱਗਿਆ ਟਰੱਕ
ਤਲਵਿੰਦਰ ਗਿੱਲ ਵਾਸੀ ਭਿੱਖੀਵਿੰਡ ਅਤੇ ਜਜਬੀਰ ਸਿੰਘ ਵਾਸੀ ਪਿੰਡ ਐਲੋਵਾਲ ਵਜੋਂ ਹੋਈ ਪਛਾ
Two Punjabi truck drivers die in Canada
ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਬ੍ਰਿਟਿਸ਼ ਕੋਲੰਬੀਆ ਵਿਚ ਦੋ ਪੰਜਾਬੀ ਟਰੱਕ ਡਰਾਈਵਰਾਂ ਦੀ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਤਲਵਿੰਦਰ ਸਿੰਘ ਗਿੱਲ ਉਮਰ 32 ਪਿੰਡ ਮਾੜੀ ਗੌਰ ਸਿੰਘਵਾਲੀ ਨੇੜੇ ਭਿੱਖੀਵਿੰਡ ਅਤੇ ਜਜਬੀਰ ਸਿੰਘ (30) ਪਿੰਡ ਐਲੋਵਾਲ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬ੍ਰਿਟਿਸ਼ ਕੋਲੰਬੀਆ ਦੇ ਹਾਈਵੇ 97 ਅਲਾਸਕਾ ਹਾਈਵੇ, ਫੋਰਟ ਨੈਲਸ਼ਨ ਸ਼ਹਿਰ ਨੇੜੇ ਇਨ੍ਹਾਂ ਨੌਜਵਾਨਾਂ ਦਾ ਟਰੱਕ ਇਕ ਡੂੰਘੀ ਖੱਡ ਵਿਚ ਡਿੱਗ ਪਿਆ, ਜਿਸ ਦੌਰਾਨ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਨਾਲ ਪੀੜਤ ਪਰਿਵਾਰਾਂ ਤੇ ਪੰਜਾਬੀ ਭਾਈਚਾਰੇ ਨੂੰ ਵੱਡਾ ਸਦਮਾ ਲੱਗਿਆ ਹੈ। ਨੌਜਵਾਨਾਂ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।